20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੂਰਪੁਰ ਬੇਦੀ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ

ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਕਰਮ ਸਿੰਘ ਜੇਤੇਵਾਲ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਮਸਲਿਆ ਨੂੰ ਅਣਗੌਲਿਆ ਅਤੇ ਅਣਦੇਖੀ ਕਰਨ ਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਜ਼ੋਰਦਾਰ ਨਿਖੇਧੀ ਕੀਤੀ।

ਅਜੀਤ ਡੈਸਕ 20-09-2026
ਨੂਰਪੁਰ ਬੇਦੀ, 19 ਸਤੰਬਰ (ਵਿੰਦਰਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਕਰਮ ਸਿੰਘ ਜੇਤੇਵਾਲ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਮਸਲਿਆ ਨੂੰ ਅਣਗੌਲਿਆ ਅਤੇ ਅਣਦੇਖੀ ਕਰਨ ਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਜ਼ੋਰਦਾਰ ਨਿਖੇਧੀ ਕੀਤੀ। ਹੁਸਨ ਚੰਦ ਮਠਾਣ ਨੇ 2.59 ਨਾਲ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ ਕਰਨ ਲਈ ਪੰਜਾਬ ਸਰਕਾਰ ਨੂੰ ਤੁਰੰਤ ਫ਼ੈਸਲਾ ਕਰਨ ਲਈ ਚਿਤਾਵਨੀ ਦਿੱਤੀ। ਸਾਥੀ ਬਲਵੀਰ ਚੰਦ ਝਿੰਜੜੀ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ। ਮਾਸਟਰ ਰਾਮ ਪ੍ਰਕਾਸ਼ ਕਾਂਗੜ ਵਲੋਂ ਆ ਰਹੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਦੀ ਅਪੀਲ ਕੀਤੀ ਗਈ। ਮਾਸਟਰ ਬਲਵੀਰ ਸਿੰਘ ਨੂਰਪੁਰ ਬੇਦੀ ਵਲੋਂ ਹਾਜ਼ਰ ਸਾਥੀਆਂ ਨਾਲ ਪੰਜਾਬ ਅਤੇ ਦੇਸ਼ ਦੀ ਕੇਂਦਰੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ 18% ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਗੁਰਨੈਬ ਸਿੰਘ ਜੇਤੇਵਾਲ ਵਲੋਂ ਕੈਸ਼ਲੈਸ ਹੈਲਥ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਅਤੇ 13 ਸਤੰਬਰ ਦੇ ਪੰਜਾਬ ਮੁਲਾਜ਼ਮਾਂ ਅਤੇ ਪੈਨਸ਼ਨਰ ਫ਼ਰੰਟ ਵਲੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਕੋਠੀ ਦੇ ਘਿਰਾਓ ਵਿਚ ਪੈਨਸ਼ਨਰ ਸਾਥੀਆਂ ਵਲੋਂ ਭਰਵੀਂ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਮਹਿੰਦਰ ਸਿੰਘ, ਹਰਬੰਸ ਸਿੰਘ, ਰਾਮ ਸਰੂਪ, ਸਗਲੀ ਰਾਮ, ਹਰਬੰਸ ਲਾਲ, ਦਰਸ਼ਨ ਸਿੰਘ, ਮਾਸਟਰ ਸ਼ੰਕਰ ਲਾਲ, ਹਰਦੇਵ ਸਿੰਘ, ਜਗਤ ਸਿੰਘ, ਬਾਬੂ ਕਰਮ ਚੰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਣੀਮਾਜਰਾ ਵਿਖੇ ਧਾਰਮਿਕ ਸਮਾਗਮ ’ ਚ ਸ਼ਾਮਿਲ ਹੋ ਕੇ ਸਵਾਮੀ ਅਨਮੋਲਕਾ ਨੰਦ ਤੋਂ ਲਿ... ਅਗਲੀ ਖ਼ਬਰ ਢਾਹਾਂ ਵਿਖੇ ਵਿਸ਼ਾਲ ਕੁਸ਼ਤੀ ਦੰਗਲ, ਗੁਰਜੀਤ ਮਗਰੋੜ ਨੇ ਜਿੱਤੀ ਝੰਡੀ ਦੀ ਕੁਸ਼ਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।