21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਾਨੋਵਾਲ ਵਿਖੇ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਕੈਬਨਿਟ ਮੰਤਰੀ ਬੈਂਸ ਦੀ ਹਾਜ਼ਰੀ ਵਿਚ ‘ਆਪ’ ਵਿਚ ਹੋਏ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਪਿੰਡ ਦੇ ਸਰਪੰਚ ਤੇ ਦਰਜਨਾਂ ਪਰਿਵਾਰਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਹਰ ਨਵੇਂ ਸਾਥੀ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਅਜੀਤ ਡੈਸਕ 21-09-2026
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਪਿੰਡ ਦੇ ਸਰਪੰਚ ਤੇ ਦਰਜਨਾਂ ਪਰਿਵਾਰਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਹਰ ਨਵੇਂ ਸਾਥੀ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ।ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਏ ਸਰਪੰਚ ਆਸ਼ਾ ਰਾਣੀ, ਪੰਚ ਦਰਸ਼ਨ ਕੌਰ, ਪੰਚ ਸੰਜੂ, ਪੰਚ ਰਾਕੇਸ਼ ਕੁਮਾਰ, ਭੁਪਿੰਦਰ ਸਿੰਘ ਫ਼ੌਜੀ, ਸੁੱਚਾ ਸਿੰਘ, ਜਸਵੀਰ ਸਿੰਘ, ਦੀਪਕ ਕੁਮਾਰ ਕਲੱਬ ਪ੍ਰਧਾਨ, ਹੇਮਰਾਜ, ਰਾਜ ਕੁਮਾਰ, ਤੇਜਪਾਲ, ਹਰਦੀਪ ਸਿੰਘ, ਪਿਆਰੇ ਲਾਲ, ਮੁਕੇਸ਼ ਕੁਮਾਰ, ਰਤਨ ਲਾਲ, ਇੰਦਰਪਾਲ, ਤਰਸੇਮ ਸਿੰਘ ਸਾਬਕਾ ਸਰਪੰਚ, ਕੇਵਲ ਚੰਦ, ਬਾਲ ਕਿਸ਼ਨ, ਧਨੀ ਰਾਮ, ਰਾਮ ਨਾਥ, ਅਨੰਤ ਰਾਮ ਦੀਪਕ, ਜੱਸੂ, ਵਿਕੀ, ਜੋਗਿੰਦਰ ਸਿੰਘ, ਅਨਿਲ ਕੁਮਾਰ ਸੋਨੀ, ਰਾਮ ਕ੍ਰਿਸ਼ਨ, ਰਜਿੰਦਰ ਪਾਲ, ਕਮਲ ਦੇਵ, ਖੁਸ਼ਵੰਤ, ਗੁਰਨੈਬ ਸਿੰਘ, ਸਿੱਧੂ ਰਾਮ, ਰਾਮ ਦਾਸ, ਧਰਮਿੰਦਰ ਸਿੰਘ, ਗੁਰਦਿਆਲ ਚੰਦ, ਕਰਨ ਸਿੰਘ, ਸੰਤੋਸ਼ ਕੁਮਾਰੀ ਪ੍ਰਧਾਨ ਮਹਿਲਾ ਮੋਰਚਾ, ਪਰਮੇਸ਼ਵਰੀ ਦੇਵੀ, ਅੰਜਨਾ ਕੁਮਾਰੀ, ਭੋਲੀ ਦੇਵੀ, ਸ਼ੀਲਾ ਦੇਵੀ, ਗੁਰਸਰਨ ਕੌਰ, ਉਰਮਲਾ ਦੇਵੀ, ਵਰਸ਼ਾ ਦੇਵੀ, ਰਿਚਾ ਸ਼ਰਮਾ, ਭਾਗੋ ਦੇਵੀ, ਸੁਮਨ ਦੇਵੀ, ਪ੍ਰੋਮਿਲਾ ਦੇਵੀ, ਰਜਨੀ, ਗੁਰਮੀਤ ਕੌਰ, ਰਾਮਪਾਲ ਭਾਗੀ, ਡਾ. ਦੀਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਕਰਵਾਏ ਚਾਰ ਦਿਨਾਂ ਗੁਰਮਤਿ ਸਮਾਗਮ, ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀਆਂ ਹਾਜ਼ਰੀ... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਅਨੁਰਾਗ ਠਾਕੁਰ ਦਾ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।