24 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਵਿਚ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਣਗੇ : ਰਾਜੇਸ਼ ਚੌਧਰੀ
ਸੁਖਸਾਲ, 20 ਸਤੰਬਰ (ਧਰਮ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ 24 ਸਤੰਬਰ ਨੂੰ ਨੰਗਲ ਵਿਖੇ ਕੀਤੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਵਿਚ ਭਾਜਪਾ ਦੇ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਰੈਲੀ ਇੰਚਾਰਜ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨੇ ਸਥਾਨਕ ਪਿੰਡਾਂ ਵਿਚ ਭਾਜਪਾ ਵਰਕਰਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸੁਖਸਾਲ, 20 ਸਤੰਬਰ (ਧਰਮ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ 24 ਸਤੰਬਰ ਨੂੰ ਨੰਗਲ ਵਿਖੇ ਕੀਤੀ ਜਾ ਰਹੀ ਨਸ਼ਾ ਵਿਰੋਧੀ ਰੈਲੀ ਵਿਚ ਭਾਜਪਾ ਦੇ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਣਗੇ। ਇਹ ਪ੍ਰਗਟਾਵਾ ਰੈਲੀ ਇੰਚਾਰਜ ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨੇ ਸਥਾਨਕ ਪਿੰਡਾਂ ਵਿਚ ਭਾਜਪਾ ਵਰਕਰਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਰਾਜੇਸ਼ ਚੌਧਰੀ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਦੇ ਖ਼ਿਲਾਫ਼ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ, ਪੰਜਾਬ ਸਰਕਾਰ ਇਸ ਮੁੱਦੇ ਤੇ ਰਤਾ ਵੀ ਗੰਭੀਰ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਪੱਧਰ ’ਤੇ ਵੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਹਰ ਵਰਗ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 24 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਮੁਹਿੰਮ ਨੂੰ ਮਜ਼ਬੂਤ ਕਰਨ। ਮੌਕੇ ਕੰਵਰ ਪੋਸਵਾਲ ਸਾਬਕਾ ਮੰਡਲ ਪ੍ਰਧਾਨ, ਜੀਵਨ ਚੌਧਰੀ ਜ਼ਿਲ੍ਹਾ ਉਪ ਪ੍ਰਧਾਨ, ਕੈਪਟਨ ਰਮੇਸ਼ ਸ਼ਰਮਾ, ਸਤਬੀਰ ਰਾਣਾ, ਰਾਜਿੰਦਰ ਸੈਣੀ ਭਾਜੀ, ਪਰਮੀਤ ਬੌਬੀ ਸਰਪੰਚ, ਚੌਧਰੀ ਮੋਹਣ ਲਾਲ ਮਹਿਲਵਾਂ, ਸੰਦੀਪ ਭਾਰਦਵਾਜ, ਰਾਕੇਸ਼ ਰਾਣਾ ਕੇਸੀ, ਲਖਨ ਸੈਣੀ, ਅਸ਼ੋਕ ਕੁਮਾਰ ਸ਼ਰਮਾ ਦਘੌੜ, ਬਲਵਿੰਦਰ ਸੈਣੀ ਬੇਲਾਧਿਆਨੀ, ਜੀਵਨ ਬੇਲਾ ਧਿਆਨੀ, ਸੁਰੇਸ਼ ਕੁਮਾਰ ਛੋਟੇਵਾਲ, ਅਜਮੇਰ ਸਿੰਘ ਪਲਾਸੀ, ਵਿਜੇ ਬਹਾਦਰ, ਅਨਿਲ ਜੋਸ਼ੀ ਅਸ਼ਵਨੀ ਕੁਮਾਰ ਕੁਲਗਰਾਂ, ਰੰਜੇ ਸੈਣੀ ਸਰਪੰਚ, ਤੇਜਾ ਰਾਮ ਸਹਿਜੋਵਾਲ, ਤਨੂ ਕੁਮਾਰ ਦਘੌੜ, ਲਕਸ਼ਮੀ ਦੇਵੀ ਸਾਬਕਾ ਬਲਾਕ ਸੰਮਤੀ ਮੈਂਬਰ, ਅਜੇ ਮਹਿੰਦਲੀ, ਜਰਨੈਲ ਸਿੰਘ ਮੋਹੀਵਾਲ, ਦਵਿੰਦਰ ਵਰਮਾ ਅਗੰਮਪੁਰ, ਗੋਪਾਲ ਰਾਣਾ ਅਗੰਮਪੁਰ ਆਦਿ ਹਾਜ਼ਰ ਸਨ।