22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਆਮ ਆਦਮੀ ਪਾਰਟੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਸਹਾਰਾ ਲੈ ਕੇ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੀ ਹੈ- ਚੰਨੀ

ਮੋਰਿੰਡਾ, 21 ਸਤੰਬਰ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਤੇ ਭਾਜਪਾ ਪੰਜਾਬ ਨੂੰ ਬਰਬਾਦ ਕਰਨ ਲਈ ਦੋਵੇਂ ਬਰਾਬਰ ਜਿੰਮੇਵਾਰ ਹਨ ਕਿਉਂਕਿ ਆਮ ਆਦਮੀ ਪਾਰਟੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਮਦਦ ਨਾਲ ਦੁਬਾਰਾ ਸਰਕਾਰ ਬਣਾਉਣ ਦੀ ਤਾਕ ਵਿਚ ਹੈ, ਜਦਕਿ ਕੇਂਦਰੀ ਏਜੰਸੀ ਬੀ. ਐਸ.

ਮੋਰਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। 22-09-2026
ਮੋਰਿੰਡਾ, 21 ਸਤੰਬਰ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਤੇ ਭਾਜਪਾ ਪੰਜਾਬ ਨੂੰ ਬਰਬਾਦ ਕਰਨ ਲਈ ਦੋਵੇਂ ਬਰਾਬਰ ਜਿੰਮੇਵਾਰ ਹਨ ਕਿਉਂਕਿ ਆਮ ਆਦਮੀ ਪਾਰਟੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਮਦਦ ਨਾਲ ਦੁਬਾਰਾ ਸਰਕਾਰ ਬਣਾਉਣ ਦੀ ਤਾਕ ਵਿਚ ਹੈ, ਜਦਕਿ ਕੇਂਦਰੀ ਏਜੰਸੀ ਬੀ.ਐਸ.ਐਫ. ਤੇ ਸੀ.ਆਰ.ਪੀ.ਐਫ. ਦਾ ਬਾਰਡਰ ਤੇ 50 ਕਿੱਲੋਮੀਟਰ ਤੱਕ ਕੰਟਰੋਲ ਹੋਣ ਦੇ ਬਾਵਜੂਦ ਵੀ ਪੰਜਾਬ ਵਿਚ ਨਸ਼ਾ ਧੜੱਲੇ ਨਾਲ ਆ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਰਿੰਡਾ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਇੱਕ ਪ੍ਰੈਸ ਵਾਰਤਾ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਗੈਂਗਸਟਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਕੇ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲੈਣਾ ਚਾਹੁੰਦੀ ਹੈ ਪ੍ਰੰਤੂ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਸਿਰਫ ਅਖਬਾਰਾਂ, ਟੀਵੀ. ਤੇ ਸੋਸ਼ਲ ਮੀਡੀਆ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਜਦਕਿ ਜਮੀਨੀ ਪੱਧਰ ਤੇ ਪੰਜਾਬ ਵਿੱਚ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਆਪ ਆਗੂਆਂ ਤੇ ਵਿਧਾਇਕਾਂ ਦੀ ਪੂਰੀ ਹਮਾਇਤ ਹਾਸਿਲ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸੇਖੋਂ ਵਰਗੇ ਚਰਚਿਤ ਚਿਹਰਿਆਂ ਨੂੰ ਨਾਲ ਜੋੜਨਾ ਇਸ ਦੀ ਸਭ ਤੋਂ ਵੱਡੀ ਉਦਾਹਰਨ ਹੈ ਜੋ ਕਿ ਪੰਜਾਬ ਦੇ ਭਵਿੱਖ ਲਈ ਬੇਹੱਦ ਘਾਤਕ ਹੈ। ਇਸ ਮੌਕੇ ਤੇ ਬੋਲਦਿਆਂ ਸ੍ਰੀ ਚੰਨੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਈ ਇੱਕ ਔਰਤ ਨਾਲ ਹੋਏ ਲਗਾਤਾਰ ਕਥਿਤ ਬਲਾਤਕਾਰ ਦੇ ਮਾਮਲੇ ਨੂੰ ਬੇਹੱਦ ਸ਼ਰਮਨਾਕ ਕਰਾਰ ਦਿੱਤਾ। ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਵਿਰੋਧੀ ਯਾਤਰਾ ਤੇ ਬੋਲਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦ ਤੇ ਬੀ.ਐਸ.ਐੱਫ. ਦਾ ਕੰਟਰੋਲ 5 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰ ਦਿਤਾ ਹੈ, ਇਸਦੇ ਬਾਵਜੂਦ ਵੀ ਸਰਹੱਦ ਪਾਰ ਤੋਂ ਨਸ਼ਾ ਪੰਜਾਬ ਵਿੱਚ ਕਿਵੇਂ ਆ ਰਿਹਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਸਿਰਫ ਗੱਡੀਆਂ ਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖਤਮ ਨਹੀਂ ਹੋਵੇਗਾ। ਨਸ਼ਾ ਖਤਮ ਕਰਨ ਲਈ ਸਿਆਸੀ ਇੱਛਾ ਸ਼ਕਤੀ ਤੇ ਠੋਸ ਨੀਤੀ ਦੀ ਸਖਤ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਕਾਂਗਰਸ ਸਰਕਾਰ ਵਲੋਂ ਵਿਆਪਕ ਪੱਧਰ ਤੇ ਇੱਕ ਫਾਰਮੂਲਾ ਤਿਆਰ ਕੀਤਾ ਜਾਵੇਗਾ। ਜੇਕਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਪ੍ਰਸ਼ਾਸਨ ਨੂੰ ਨਾਲ ਲੈ ਕੇ ਨਸ਼ਿਆਂ ਤੇ ਰੋਕਥਾਮ ਲਗਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਹਰਜੋਤ ਸਿੰਘ ਢੰਗਰਾਲੀ ਅਤੇ ਦਫਤਰ ਸਕੱਤਰ ਜਗਤਾਰ ਸਿੰਘ ਮੁੰਡੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਪੁੱਤ ਗੁਆ ਚੁੱਕਾ ਪਿਤਾ ਖੁੱਲ੍ਹ ਕੇ ਦੱਸ ਰਿਹਾ ਨਸ਼ਾ ਕਿੱਥੋਂ ਮਿਲਿਆ, ਕਿਸ ’ਤੇ ਹੈ ਸ਼ੱਕ—ਫਿਰ ਵੀ ਅੱਜ ਤੱਕ ਕਾਰਵਾਈ ਕਿਉਂ ਨ... ਅਗਲੀ ਖ਼ਬਰ ਜਟਵਾਹੜ ਵਿਖੇ ਭਾਰੀ ਗਿਣਤੀ ’ਚ ਨੌਜਵਾਨ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।