25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਜੀਤ, ਜਲੰਧਰ ਰੇਬੀਜ਼ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਸਿਵਲ ਸਰਜਨ

ਰੂਪਨਗਰ, 24 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ 28 ਸਤੰਬਰ ਤੱਕ ਮਨਾਏ ਜਾ ਰਹੇ ਵਿਸ਼ਵ ਰੇਬੀਜ਼ ਹਫ਼ਤਾ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਵਿਸ਼ਵ ਰੇਬੀਜ਼ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਸਿਵਲ ਸਰਜਨ ਡਾ. ਵਿਵੇਕ 25-09-2026
ਰੂਪਨਗਰ, 24 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ 28 ਸਤੰਬਰ ਤੱਕ ਮਨਾਏ ਜਾ ਰਹੇ ਵਿਸ਼ਵ ਰੇਬੀਜ਼ ਹਫ਼ਤਾ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਵਿਸ਼ਵ ਰੇਬੀਜ਼ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਭਾਈਚਾਰਕ ਪੱਧਰ ’ਤੇ ਵੀ ਲੋਕਾਂ ਨੂੰ ਰੇਬੀਜ਼ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਜਾਨਵਰ ਵਲੋਂ ਕੱਟਿਆ ਜਾਂ ਖਰੋਚਿਆ ਜਾਵੇ ਤਾਂ ਸਭ ਤੋਂ ਪਹਿਲਾਂ ਜ਼ਖ਼ਮ ਨੂੰ ਸਾਬਣ ਅਤੇ ਵਗਦੇ ਸਾਫ਼ ਪਾਣੀ ਨਾਲ ਘੱਟੋ-ਘੱਟ 15 ਮਿੰਟ ਤੱਕ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜ਼ਖ਼ਮ ਨੂੰ ਉਚਿਤ ਐਂਟੀਸੈਪਟਿਕ ਨਾਲ ਸਾਫ਼ ਕਰਕੇ ਬਿਨਾਂ ਕਿਸੇ ਦੇਰੀ ਦੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਪਹੁੰਚਣਾ ਚਾਹੀਦਾ ਹੈ, ਜਿੱਥੇ ਡਾਕਟਰੀ ਸਲਾਹ ਅਨੁਸਾਰ ਲੋੜੀਂਦਾ ਇਲਾਜ ਅਤੇ ਰੇਬੀਜ਼ ਰੋਕੂ ਟੀਕਾਕਰਨ ਕਰਵਾਇਆ ਜਾਵੇ। ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੇਬੀਜ਼ ਤੋਂ ਬਚਾਅ ਲਈ ਜਾਗਰੂਕ ਰਹਿਣ, ਆਪਣੇ ਪਾਲਤੂ ਜਾਨਵਰਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਜਾਨਵਰ ਦੇ ਕੱਟਣ ਜਾਂ ਖਰੋਚਣ ਦੀ ਕਿਸੇ ਵੀ ਘਟਨਾ ਨੂੰ ਅਣਦੇਖਾ ਨਾ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
ਪਿਛਲੀ ਖ਼ਬਰ ਕੱਲ੍ਹ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ ਅਗਲੀ ਖ਼ਬਰ ਕਾਮਰੇਡ ਗੁਰਦਿਆਲ ਸਿੰਘ ਢੇਰ ਦੀ ਮਨਾਈ ਸੱਤਵੀਂ ਬਰਸੀ ਭਾਜਪਾ ਅਤੇ ਆਪ ਨੂੰ ਸੱਤਾ ਤੋਂ ਦੂਰ ਕਰਨਾ ਸਮੇਂ ਦੀ ਮੁੱਖ ਲੋੜ -ਕਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।