25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੱਲ੍ਹ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ

ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ਼ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸਹਾਇਕ ਸਕੱਤਰ ਸਤਵਿੰਦਰ ਸਿੰਘ ਨੀਟਾ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਫਾਂਸੀ ਵਾਦੀ ਨੀਤੀਆਂ, ਕਾਰਪੋਰੇਟ ਪੱਖੀ ਬਣਾਏ ਲੇਬਰ ਕੋਡਾ ਨੂੰ ਰੱਦ ਕਰਾਉਣ, ਸਮੁੱਚੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਸਮੂਹ ਉਸਾਰੀ ਮਜ਼ਦੂਰਾਂ ਨੂੰ ਪੈਨਸ਼ਨ ਦਾ ਹੱਕ ਬਹਾਲ ਕਰਨ, ਐਕਸ ਗਰੇਸ਼ੀਆ ਸਮੇਤ ਉਸਾਰੀ ਮਿਸਤਰੀਆਂ ਮਜ਼ਦੂਰਾਂ ਦੇ ਵਜ਼ੀਫ਼ਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਵਾਧਾ ਕਰਨਾ, ਅੱਠ ਘੰਟੇ ਦੀ ਦਿਹਾੜੀ ਦਾ ਨਿਯਮ ਬਹਾਲ ਰੱਖਣ, ਆਦਿ ਮੰਗਾਂ ਲਈ, ਇਫਟੂ ਸਮੇਤ ਹੋਰ ਹਮ ਖ਼ਿਆਲੀ ਜਥੇਬੰਦੀਆਂ ਦੇ ਸਾਂਝੇ ਫ਼ਰੰਟ ਵਲੋਂ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਉਸਾਰੀ ਨਾਲ ਸੰਬੰਧਿਤ ਮਜ਼ਦੂਰ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 25-09-2026
ਸ੍ਰੀ ਚਮਕੌਰ ਸਾਹਿਬ, 24 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਅੰਗਰੇਜ਼ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸਹਾਇਕ ਸਕੱਤਰ ਸਤਵਿੰਦਰ ਸਿੰਘ ਨੀਟਾ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਫਾਂਸੀ ਵਾਦੀ ਨੀਤੀਆਂ, ਕਾਰਪੋਰੇਟ ਪੱਖੀ ਬਣਾਏ ਲੇਬਰ ਕੋਡਾ ਨੂੰ ਰੱਦ ਕਰਾਉਣ, ਸਮੁੱਚੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਸਮੂਹ ਉਸਾਰੀ ਮਜ਼ਦੂਰਾਂ ਨੂੰ ਪੈਨਸ਼ਨ ਦਾ ਹੱਕ ਬਹਾਲ ਕਰਨ, ਐਕਸ ਗਰੇਸ਼ੀਆ ਸਮੇਤ ਉਸਾਰੀ ਮਿਸਤਰੀਆਂ ਮਜ਼ਦੂਰਾਂ ਦੇ ਵਜ਼ੀਫ਼ਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿਚ ਵਾਧਾ ਕਰਨਾ, ਅੱਠ ਘੰਟੇ ਦੀ ਦਿਹਾੜੀ ਦਾ ਨਿਯਮ ਬਹਾਲ ਰੱਖਣ, ਆਦਿ ਮੰਗਾਂ ਲਈ, ਇਫਟੂ ਸਮੇਤ ਹੋਰ ਹਮ ਖ਼ਿਆਲੀ ਜਥੇਬੰਦੀਆਂ ਦੇ ਸਾਂਝੇ ਫ਼ਰੰਟ ਵਲੋਂ 26 ਸਤੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਉਸਾਰੀ ਨਾਲ ਸੰਬੰਧਿਤ ਮਜ਼ਦੂਰ ਸ਼ਮੂਲੀਅਤ ਕਰਨਗੇ। ਮੀਟਿੰਗ ਦੌਰਾਨ ਹਨੂਮਾਨ ਯਾਦਵ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਯੂਨੀਅਨ ਦੀਆਂ ਪਿੰਡ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ। ਮੀਟਿੰਗ ਦੌਰਾਨ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਲਈ ਬਣਾਏ ਲੇਬਰ ਚੌਂਕਾਂ ਵਿਚ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ ਅਤੇ ਮਜ਼ਦੂਰਾਂ ਦੇ ਲਾਭਪਾਤਰੀਆਂ ਕਾਪੀਆਂ ਤੇ ਹੋਰ ਸਹੂਲਤਾਂ ਸਬੰਧੀ ਮਜ਼ਦੂਰ ਸੁਵਿਧਾ ਕੈਂਪ ਲਗਾਏ ਜਾਣ। ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਜੇਕਰ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੌਜੂਦਾ ਪੰਜਾਬ ਸਰਕਾਰ ਵਲੋਂ ਕੋਈ ਐਲਾਨ ਨਾ ਕੀਤੇ ਤਾਂ ਇਸ ਸਰਕਾਰ ਦਾ ਪਿੰਡ ਪੱਧਰ ਤੇ ਵਿਰੋਧ ਕੀਤਾ ਜਾਵੇਗਾ। ਮੀਟਿੰਗ ਵਿਚ ਗੁਲਾਬ ਚੰਦ ਚੌਹਾਨ, ਅਜੈਬ ਸਿੰਘ ਸਮਾਣਾ ਗੁਰਮੇਲ ਸਿੰਘ, ਓਕਾਂਰ ਸਿੰਘ, ਜਗਮੀਤ ਸਿੰਘ, ਜਸਵੰਤ ਸਿੰਘ, ਜੀਵਨ ਸਿੰਘ, ਜਸਬੀਰ ਸਿੰਘ, ਮਲਾਗਰ ਸਿੰਘ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ ’ ਸਰਕਾਰ ਨਸ਼ਾ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ , ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ : ਅਨੁਰਾਗ ਠਾਕੁਰ , ਲਾ... ਅਗਲੀ ਖ਼ਬਰ ਅਜੀਤ, ਜਲੰਧਰ ਰੇਬੀਜ਼ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।