25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ ਆਪ ’ ਸਰਕਾਰ ਨਸ਼ਾ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ , ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ : ਅਨੁਰਾਗ ਠਾਕੁਰ , ਲਾਲਪੁਰਾ

ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੀਆਂ ਗਈਆਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਇਹ ਇਤਿਹਾਸਕ ਯਾਤਰਾ ਨੂਰਪੁਰ ਬੇਦੀ ਵਿਖੇ ਪੁੱਜੀ, ਜਿੱਥੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 25-09-2026
ਨੂਰਪੁਰ ਬੇਦੀ, 24 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੀਆਂ ਗਈਆਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਈ ਇਹ ਇਤਿਹਾਸਕ ਯਾਤਰਾ ਨੂਰਪੁਰ ਬੇਦੀ ਵਿਖੇ ਪੁੱਜੀ, ਜਿੱਥੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕੱਢੀ ਗਈ ਵਿਸ਼ਾਲ ‘ਟਰੈਕਟਰ ਰੈਲੀ’ ਨੇ ਇਲਾਕੇ ਵਿਚ ਨਵਾਂ ਜੋਸ਼ ਭਰ ਦਿੱਤਾ, ਜਿਸ ਵਿਚ ਭਾਰੀ ਗਿਣਤੀ ਵਿਚ ਸਥਾਨਕ ਲੋਕਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਵਿਸ਼ਾਲ ਰੈਲੀ ਵਿਚ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ, ਭਾਜਪਾ ਦੇ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਰਣਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਬਰਾੜ, ਇੰਦਰ ਇਕਬਾਲ ਸਿੰਘ ਅਟਵਾਲ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (ਰੂਪਨਗਰ) ਅਜੈਵੀਰ ਸਿੰਘ ਲਾਲਪੁਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਨੁਰਾਗ ਠਾਕੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ, ਜੇਕਰ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਅੱਜ ਪੰਜਾਬ ਨਸ਼ਾ ਮੁਕਤ ਹੋ ਸਕਦਾ ਸੀ। ‘ਆਪ’ ਸਰਕਾਰ ਨੇ ਨਸ਼ਾ ਖ਼ਤਮ ਕਰਨ ਦੀਆਂ 6-6 ਡੈੱਡਲਾਈਨਾਂ ਦਿੱਤੀਆਂ ਪਰ ਨਸ਼ਾ ਖ਼ਤਮ ਨਹੀਂ ਹੋਇਆ ਸਗੋਂ ਹੋਰ ਵਧਿਆ ਹੈ। ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਪਰ ਨਸ਼ਿਆਂ ਦੇ ਦੈਂਤ ਨੇ ਪੰਜਾਬ ਦੇ ਕਿੰਨੇ ਹੀ ਘਰਾਂ ਦੇ ਦੀਵੇ ਬੁਝਾ ਦਿੱਤੇ ਹਨ। ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅੱਜ ਤੱਕ ਕੋਈ ਇੱਕ ਵੀ ਵੱਡਾ ਨਸ਼ਾ ਤਸਕਰ ਨਹੀਂ ਫੜਿਆ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, ‘‘ਅਸੀਂ ਮਾਵਾਂ ਦੇ ਪੁੱਤ ਬਚਾਵਾਂਗੇ, ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ’’। ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ‘ਝਾੜੂ’ ਸਰਕਾਰ ਦੇ ਰਾਜ ਵਿਚ ਨਸ਼ੇ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਚੁੱਕੀ ਹੈ ਅਤੇ ਇਹ ਲੜਾਈ ਵੀ ਅੰਜਾਮ ਤੱਕ ਪਹੁੰਚਾਈ ਜਾਵੇਗੀ।ਇਸ ਮੌਕੇ ਭਾਰੀ ਗਿਣਤੀ ’ਚ ਭਾਜਪਾ ਆਗੂ ਉਹਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ( ਭੰਗਲ ) ਦੀ ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਇਕਾਈ ਦੀ ਹੋਈ ਚੋਣ ਲਾਈਨਮੈਨ ਹਿੰਮਤ ਸਿੰਘ ਪ੍... ਅਗਲੀ ਖ਼ਬਰ ਕੱਲ੍ਹ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਮਿਸਤਰੀ ਤੇ ਮਜ਼ਦੂਰ ਸ਼ਮੂਲੀਅਤ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।