26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਾਡੀ ਜ਼ਿੰਮੇਵਾਰੀ - ਹਰਜੋਤ ਸਿੰਘ ਬੈਂਸ

ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਪਿੰਡ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

ਬੱਸ ਰਵਾਨਾ ਕਰਦੇ ਹੋਏ ਹਰਜੋਤ ਸਿੰਘ ਬੈਂਸ। ਤਸਵੀਰ: ਸ਼ਿਵ ਕੁਮਾਰ ਕਾਲੀਆ 26-09-2026
ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਪਿੰਡ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯਾਤਰਾ ਲਈ ਰਵਾਨਾ ਹੋ ਰਹੀਆਂ ਸੰਗਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਅਤੇ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਜਾ ਰਹੀ ਇਹ ਪਹਿਲ ਸ਼ਲਾਘਾਯੋਗ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀਆਂ ਖੁਸ਼ੀਆਂ ਅਤੇ ਇੱਛਾਵਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਵਿਅਕਤੀ ਸਾਧਨਾਂ ਦੀ ਘਾਟ ਕਾਰਨ ਆਪਣੀ ਧਾਰਮਿਕ ਯਾਤਰਾ ਦੀ ਇੱਛਾ ਤੋਂ ਵਾਂਝਾ ਨਾ ਰਹੇ। ਯਾਤਰਾ ਦੌਰਾਨ ਸੰਗਤਾਂ ਦੇ ਆਉਣ-ਜਾਣ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸੰਗਤਾਂ ਆਰਾਮਦਾਇਕ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਰਾਹੀਂ ਉਨ੍ਹਾਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਸੰਗਤਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਹੂਲਤਾਂ ਖਾਸ ਕਰਕੇ ਬਜ਼ੁਰਗਾਂ ਲਈ ਬਹੁਤ ਮਹੱਤਵ ਰੱਖਦੀਆਂ ਹਨ, ਕਿਉਂਕਿ ਉਮਰ ਦੇ ਇਸ ਪੜਾਅ ਵਿਚ ਦੂਰ-ਦੁਰਾਡੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨਾ ਹਰ ਕਿਸੇ ਲਈ ਆਸਾਨ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਨਾਲ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨਿਰਵਿਘਨ... ਅਗਲੀ ਖ਼ਬਰ ਵੱਡੇ ਹਾਦਸੇ ਦੀ ਉਡੀਕ ਵਿਚ ਸਰਕਾਰ ਤੇ ਪ੍ਰਸ਼ਾਸਨ - ਕਾਜਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।