ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਸਿਆਸੀ ਵਿੰਗ ਬਣਾਉਣ : ਗਰਚਾ
ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਅਤੇ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਸਿਆਸੀ ਵਿੰਗ ਦਾ ਗਠਨ ਕਰਨ ਅਤੇ ਕਿਸੇ ਇੱਕ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਗਰਚਾ ਨੇ ਕਿਹਾ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਪਣੀ ਅਗਵਾਈ ਹੇਠ ਸਮੁੱਚੇ ਮੁਲਾਜ਼ਮ ਵਰਗ ਨੂੰ ਲਾਮਬੰਦ ਕਰਕੇ ਨਵਾਂ ਇਤਿਹਾਸ ਸਿਰਜਿਆ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ।
ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਅਤੇ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਨੂੰ ਸਿਆਸੀ ਵਿੰਗ ਦਾ ਗਠਨ ਕਰਨ ਅਤੇ ਕਿਸੇ ਇੱਕ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਗਰਚਾ ਨੇ ਕਿਹਾ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਆਪਣੀ ਅਗਵਾਈ ਹੇਠ ਸਮੁੱਚੇ ਮੁਲਾਜ਼ਮ ਵਰਗ ਨੂੰ ਲਾਮਬੰਦ ਕਰਕੇ ਨਵਾਂ ਇਤਿਹਾਸ ਸਿਰਜਿਆ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਗ਼ਰੀਬਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਸਫ਼ਾਈ ਕਰਮਚਾਰੀਆਂ ਅਤੇ ਬੇਰੁਜ਼ਗਾਰਾਂ ’ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕੀਤੇ ਗਏ। ਉਨ੍ਹਾਂ ਅਨੁਸਾਰ ਚੰਡੀਗੜ੍ਹ ਦੀ ਇਤਿਹਾਸਕ ਰੈਲੀ ਅਤੇ ਪੂਰੇ ਪੰਜਾਬ ਦੇ ਦਫ਼ਤਰਾਂ ਵਿਚ ਹੜਤਾਲ ਤੋਂ ਬਾਅਦ ਵੀ ਮੁਲਾਜ਼ਮਾਂ ਦੇ ਮਸਲੇ ਜਿਉਂ ਦੇ ਤਿਉਂ ਹਨ। ਗਰਚਾ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਦੇ ਮੁੱਖ ਮੰਤਰੀ ਨਾਲ ਮੀਟਿੰਗਾਂ ਦੌਰਾਨ ਤਸਵੀਰਾਂ ਖਿੱਚ ਕੇ ਵਾਇਰਲ ਕੀਤੀਆਂ ਗਈਆਂ ਤਾਂ ਜੋ ਮੁਲਾਜ਼ਮਾਂ ਵਿਚ ਫੁੱਟ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀ ਵੀ ਸਿਆਸੀ ਪਾਰਟੀ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦਾ ਪੱਕਾ ਵਾਅਦਾ ਕਰੇ ਅਤੇ ਪਹਿਲਾਂ ਵੀ ਮੁਲਾਜ਼ਮਾਂ ਦੇ ਹੱਕਾਂ ਲਈ ਕੰਮ ਕਰਦੀ ਰਹੀ ਹੋਵੇ, ਉਸ ਪਾਰਟੀ ਦੀ ਭਾਈਵਾਲ ਬਣਿਆ ਜਾਵੇ। 25 ਆਰਪੀਆਰ14 ਬਲਬੀਰ ਸਿੰਘ ਗਰਚਾ।