26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੇਦਾਂਤ ਆਚਾਰੀਆ ਸਵਾਮੀ ਚੇਤਨਾਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਲੈ ਕੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਵਲੋਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਤਿਆਰੀਆਂ

ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ) ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਮਨਾਉਣ ਲਈ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 27, 28, 29 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ।

ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਅਵਤਾਰ ਦਿਵਸ ਸਮਾਗਮ ਨੂੰ ਲੈ ਕੇ ਸਾਫ਼ ਸਫ਼ਾਈ ਕਰਦੇ ਹੋਏ ਨੌਜਵਾਨ ਸੇਵਾਦਾਰ। ਤਸਵੀਰ: ਵਿੰਦਰਪਾਲ ਝਾਂਡੀਆਂ। 26-09-2026
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ) ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਮਨਾਉਣ ਲਈ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 27, 28, 29 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਨੌਜਵਾਨ ਸੇਵਾਦਾਰਾਂ ਵਲੋਂ ਪਿੰਡ ਦੇ ਮੁੱਖ ਚੌਕ ਤੋ ਧਾਮ ਨੂੰ ਜਾਣ ਵਾਲੇ ਰਸਤੇ ਦੀ ਸਾਫ਼ ਸਫ਼ਾਈ ਕੀਤੀ ਅਤੇ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਵੱਡੇ ਵੱਡੇ ਫਲੈਕਸ ਲਗਾਏ ਗਏ। ਸੰਗਤਾਂ ਦੀ ਆਵਾਜਾਈ ਸਹੂਲਤ ਲਈ ਬਲਾਚੌਰ ਤੋਂ ਵਾਇਆ ਕੁਲਾਰ ਟਿੱਬਾ ਨੰਗਲ ਮਾਰਗ ਦੀ ਸਾਫ਼ ਸਫ਼ਾਈ ਦਾ ਕੰਮ ਟਰੈਕਟਰ ਨਾਲ ਨੌਜਵਾਨਾਂ ਵਲੋਂ ਜ਼ੋਰ ਸ਼ੋਰ ਨਾਲ ਕੀਤਾ ਜਾ ਰਿਹਾ ਹੈ , ਅਤੇ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਨੂੰ ਹਰ ਪਾਸੇ ਤੋਂ ਆਉਣ ਵਾਲੀ ਸੜਕਾਂ ਦੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਕਰਨ ਲਈ ਨੌਜਵਾਨ ਸੇਵਾਦਾਰਾਂ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ। ਸਮਾਗਮ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਨਗੇ। 28 ਸਤੰਬਰ ਨੂੰ ਵੱਖ ਵੱਖ ਮਾਹਿਰ ਡਾਕਟਰਾਂ ਦੀ ਆਧਾਰਿਤ ਟੀਮ ਵਲੋਂ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਅਤੇ ਪੀ.ਜੀ.ਆਈ ਚੰਡੀਗੜ੍ਹ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸੇ ਹੀ ਦੌਰਾਨ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ। 29 ਸਤੰਬਰ ਨੂੰ ਆਚਾਰੀਆ ਸਤਿਗੁਰੂ ਕਾਸ਼ੀ ਵਾਲੇ ਪਹਿਲਾਂ ਅੰਮ੍ਰਿਤ ਵੇਲੇ ਸ਼ੋਭਾ ਯਾਤਰਾ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਨਗਰ ਦੀ ਸਰਬ ਸੰਗਤ ਤੇ ਵੱਖ ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ਾਂ ਦੁਆਰਾ ਸਤਿਗੁਰੂ ਕਾਸ਼ੀ ਵਾਲਿਆਂ ਦੀ ਅਗਵਾਈ ਹੇਠ ਨਗਰ ਪਰਿਕਰਮਾ ਹੋਵੇਗੀ। ਉਪਰੰਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸਮਾਪਤੀ ਮੌਕੇ ’ਤੇ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਵਲੋਂ ਪਾਏ ਜਾਣਗੇ। ਉਪਰੰਤ ਵੇਦਾਂਤ ਆਚਾਰੀਆ ਜੀ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਦੇ ਵਿਦਵਾਨ ਸੰਤ ਮਹਾਂਪੁਰਸ਼ ਸਤਿਸੰਗ ਉਪਦੇਸ਼ ਜ਼ਰੀਏ ਸੰਗਤਾਂ ਤੇ ਅੰਮ੍ਰਿਤ ਰੂਪੀ ਵਰਖਾ ਕਰਨਗੇ ਅਤੇ ਪਰਮਾਰਥ ਨਾਲ ਜੋੜਨਗੇ।
ਪਿਛਲੀ ਖ਼ਬਰ ਸੱਪ ਦੇ ਕੱਟਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਨੇ ਲਗਾਇਆ 37ਵਾਂ ਖ਼ੂਨਦਾਨ ਕੈਂਪ, 68 ਯੂਨਿਟ ਕੀਤੇ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।