30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ’ ਚ ਆਰਜ਼ੂ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 29 ਸਤੰਬਰ (ਯਸ਼ਵੰਤ ਬੱਸੀ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਡਰ-17 ਤੈਰਾਕੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤੈਰਾਕੀ ਕੰਪਲੈਕਸ ਰੂਪਨਗਰ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਡੀ.

ਅਜੀਤ ਡੈਸਕ 30-09-2026
ਰੂਪਨਗਰ, 29 ਸਤੰਬਰ (ਯਸ਼ਵੰਤ ਬੱਸੀ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਡਰ-17 ਤੈਰਾਕੀ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤੈਰਾਕੀ ਕੰਪਲੈਕਸ ਰੂਪਨਗਰ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਵਿਦਿਆਰਥਣ ਆਰਜ਼ੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਅਤੇ ਸਕੂਲ ਪ੍ਰਬੰਧਕ ਕਮੇਟੀ ਨੇ ਆਰਜ਼ੂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਆਰਜ਼ੂ ਦੀ ਇਸ ਉਪਲਬਧੀ ’ਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜਨਗਣਨਾ-2027 ਸੰਬੰਧੀ ਫੀਲਡ ਟ੍ਰੇਨਰਾਂ ਨੂੰ ਦਿੱਤੀ ਦੂਜੇ ਫੇਜ਼ ਦੀ ਵਿਸਥਾਰ ਪੂਰਵਕ ਸਿਖ਼ਲਾਈ ਅਗਲੀ ਖ਼ਬਰ ‘ ਆਪਣਾ ਘਰ ’ ਹਵੇਲੀ ਕਲਾਂ ਦਾ 21 ਵਾਂ ਸਥਾਪਨਾ ਦਿਵਸ ਤੇ ਬਾਨੀ ਦਾ ਜਨਮ ਦਿਨ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।