30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਰਡਿਆਲਾ ਵਿਖੇ ਮੀਟਿੰਗ

ਖਰੜ, 29 ਸਤੰਬਰ (ਜੰਡਪੁਰੀ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਰਡਿਆਲਾ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਸੱਦੀ ਗਈ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਤੇ ਸੀਨੀਅਰ ਆਗੂ ਰਮਨਜੀਤ ਸਿੰਘ ਲਿੱਦੜ ਨੇ ਪਾਰਟੀ ਨੀਤੀਆਂ ‘ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਅੱਗ ਨਾਲ ਜਲ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਚੋਰੀਆਂ ਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਰਵਾਇਤੀ ਸਿਆਸੀ ਪਾਰਟੀਆਂ ਨੂੰ ਇਸ ਸੰਬੰਧ ‘ਚ ਕੋਈ ਚਿੰਤਾ ਨਹੀਂ ਹੈ।

ਅਜੀਤ ਡੈਸਕ 30-09-2026
ਖਰੜ, 29 ਸਤੰਬਰ (ਜੰਡਪੁਰੀ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਰਡਿਆਲਾ ਵਿਖੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਸੱਦੀ ਗਈ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਤੇ ਸੀਨੀਅਰ ਆਗੂ ਰਮਨਜੀਤ ਸਿੰਘ ਲਿੱਦੜ ਨੇ ਪਾਰਟੀ ਨੀਤੀਆਂ ‘ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਅੱਗ ਨਾਲ ਜਲ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਚੋਰੀਆਂ ਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਰਵਾਇਤੀ ਸਿਆਸੀ ਪਾਰਟੀਆਂ ਨੂੰ ਇਸ ਸੰਬੰਧ ‘ਚ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸਿਆਸਤਦਾਨਾਂ ਦੀ ਨਾਕਾਰਤਮਕ ਸੋਚ ਦਾ ਹੀ ਸਿੱਟਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਮੁੱਖ ਟੀਚਾ ਸੂਬੇ ਦੀ ਜਵਾਨੀ ਨੂੰ ਬਚਾਉਣਾ ਤੇ ਪੰਜਾਬ ਨੂੰ ਸੋਹਣਾ ਤੇ ਖੁਸ਼ਹਾਲ ਸੂਬਾ ਬਣਾਉਣਾ ਹੈ। ਲਿਹਾਜ਼ਾ 2027 ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਾਉਣਾ ਸਾਡੇ ਸਾਰਿਆਂ ਦਾ ਜ਼ਰੂਰੀ ਫ਼ਰਜ਼ ਹੈ। ਮੀਟਿੰਗ ਦੌਰਾਨ ਦਰਜਨ ਤੋਂ ਵੱਧ ਮੁਹਤਬਰਾਂ ਤੇ ਨੌਜਵਾਨਾਂ ਨੇ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਦੇਸੂਮਾਜਰਾ, ਸੀਨੀਅਰ ਮੀਤ ਪ੍ਰਧਾਨ ਗਗਨਦੀਪ ਸਿੰਘ ਸਕਰੂਲਾਂਪੁਰ, ਚੰਨਾ ਦਾਊਂਮਾਜਰਾ, ਨੰਬਰਦਾਰ ਮੱਘਰ ਸਿੰਘ ਰਡਿਆਲਾ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਆਜ਼ਾਦ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਅਤੇ ਨੌਜਵਾਨ ਆਗੂ ਸੁਖਚੈਨ ਸਿੰਘ ਮਾਵੀ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਏ. ਡੀ. ਸੀ. ਸੋਨਮ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਤਿਉੜ ਵਿਖੇ ਪੁਆਧੀ ਅਖਾੜੇ ਦਾ ਆਗਾਜ਼ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।