02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰੂਪਨਗਰ ਬਾਈਪਾਸ ਦੀ ਖ਼ਸਤਾ ਹਾਲਤ ’ ਤੇ ਕਾਨੂੰਨੀ ਨੋਟਿਸ 7 ਦਿਨਾਂ ’ਚ ਸੜਕ ਠੀਕ ਨਾ ਹੋਈ ਤਾਂ ਹਾਈ ਕੋਰਟ ’ਚ (ਪੀ.ਆਈ.ਐੱਲ.) ਦਾਇਰ ਕਰਨ ਦੀ ਚਿਤਾਵਨੀ

ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਬਾਈਪਾਸ (ਪੁਲਿਸ ਲਾਈਨ ਤੋਂ ਬੜੀ ਹਵੇਲੀ ਨਦੀ ਦੇ ਪੁੱਲ ਤੱਕ) ਦੀ ਖ਼ਸਤਾ ਹਾਲਤ ਨੂੰ ਲੈ ਕੇ ਐਡਵੋਕੇਟ ਕਮਲ ਕਿਸ਼ੋਰ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਸੜਕ ਦੀ 7 ਦਿਨਾਂ ਅੰਦਰ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ।

ਕਮਲ ਕਿਸ਼ੋਰ ਸ਼ਰਮਾ 02-10-2026
ਰੂਪਨਗਰ, 1 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਬਾਈਪਾਸ (ਪੁਲਿਸ ਲਾਈਨ ਤੋਂ ਬੜੀ ਹਵੇਲੀ ਨਦੀ ਦੇ ਪੁੱਲ ਤੱਕ) ਦੀ ਖ਼ਸਤਾ ਹਾਲਤ ਨੂੰ ਲੈ ਕੇ ਐਡਵੋਕੇਟ ਕਮਲ ਕਿਸ਼ੋਰ ਸ਼ਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੇ ਸੜਕ ਦੀ 7 ਦਿਨਾਂ ਅੰਦਰ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਨੋਟਿਸ ਦੀਆਂ ਕਾਪੀਆਂ ਮੁੱਖ ਮੰਤਰੀ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਭੇਜੀਆਂ ਗਈਆਂ ਹਨ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸ਼ਰਮਾ ਨੇ ਕਿਹਾ ਕਿ ਬਾਈਪਾਸ ’ਤੇ ਵੱਡੇ-ਵੱਡੇ ਖੱਡਿਆਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਾਹਨਾਂ ਦੇ ਟਾਇਰ ਨੁਕਸਾਨੇ ਜਾਣ ਅਤੇ ਹੋਰ ਤਕਨੀਕੀ ਖ਼ਰਾਬੀਆਂ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਵਿਚ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਆਮ ਲੋਕਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਨਹਿਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਸੜਕ ਦੀ ਹਾਲਤ ਨੂੰ ਤੁਰੰਤ ਸੁਧਾਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ’ ਚ ਪੀਜੀ ਮਾਲਕ ਖ਼ਿਲਾਫ਼ ਵਿਦਿਆਰਥਣ ਨਾਲ ਕਥਿਤ ਛੇੜਛਾੜ ਦਾ ਮਾਮਲਾ ਦਰਜ ਕਥਿਤ ਦੋਸ਼ੀ ਦੋ ਦਿਨਾਂ ਦੇ ਪ... ਅਗਲੀ ਖ਼ਬਰ ਕੇਂਦਰ ਸਰਕਾਰ ਨੇ 25 ਰੁਪਏ ਪ੍ਰਤੀ ਕੁਵਿੰਟਲ ਕਣਕ ਦਾ ਭਾਅ ਵਧਾ ਕੇ ਦੇਸ਼ ਦੇ ਕਿਸਾਨਾਂ ਨਾਲ ਕੀਤਾ ਹੈ ਕੋਝਾ ਮਜ਼ਾਕ - ਸੰਯੁਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।