02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ੍ਰੀ ਅਨੰਦਪੁਰ ਸਾਹਿਬ ’ ਚ ਪੀਜੀ ਮਾਲਕ ਖ਼ਿਲਾਫ਼ ਵਿਦਿਆਰਥਣ ਨਾਲ ਕਥਿਤ ਛੇੜਛਾੜ ਦਾ ਮਾਮਲਾ ਦਰਜ ਕਥਿਤ ਦੋਸ਼ੀ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਸਟਾਫ਼ ਰਿਪੋਰਟਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਨਾਲ ਸਬੰਧਿਤ ਬੀਤੇ ਦਿਨ ਦੀ ਘਟਨਾ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਚ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਦੇ ਆਧਾਰ ’ਤੇ ਪੀਜੀ ਮਾਲਕ ਖ਼ਿਲਾਫ਼ ਕਥਿਤ ਛੇੜਛਾੜ, ਅਸ਼ਲੀਲ ਹਰਕਤਾਂ ਅਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 02-10-2026
ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਸਟਾਫ਼ ਰਿਪੋਰਟਰ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਨਾਲ ਸਬੰਧਿਤ ਬੀਤੇ ਦਿਨ ਦੀ ਘਟਨਾ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਚ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ਦੇ ਆਧਾਰ ’ਤੇ ਪੀਜੀ ਮਾਲਕ ਖ਼ਿਲਾਫ਼ ਕਥਿਤ ਛੇੜਛਾੜ, ਅਸ਼ਲੀਲ ਹਰਕਤਾਂ ਅਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਕਥਿਤ ਦੋਸ਼ੀ ਦੀ ਪਛਾਣ ਕੁਲਵਿੰਦਰ ਸਿੰਘ ਬਾਬਾ ਵਾਸੀ ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ। ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਵਿਦਿਆਰਥਣ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਕਥਿਤ ਦੋਸ਼ੀ ਦੇ ਮਕਾਨ ਦੀ ਉੱਪਰਲੀ ਮੰਜ਼ਿਲ ’ਤੇ ਪੀਜੀ ਵਜੋਂ ਕਮਰਾ ਕਿਰਾਏ ’ਤੇ ਲਿਆ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਵਲੋਂ ਪਹਿਲੇ ਦਿਨ ਤੋਂ ਹੀ ਉਸ ਨਾਲ ਕਥਿਤ ਤੌਰ ’ਤੇ ਗ਼ਲਤ ਸ਼ਬਦਾਵਲੀ ਵਰਤੀ ਜਾਂਦੀ ਅਤੇ ਇਤਰਾਜ਼ਯੋਗ ਇਸ਼ਾਰੇ ਕੀਤੇ ਜਾਂਦੇ ਸਨ। ਸ਼ਿਕਾਇਤ ਅਨੁਸਾਰ 29 ਸਤੰਬਰ ਨੂੰ ਜਦੋਂ ਉਹ ਬਾਜ਼ਾਰ ਜਾਣ ਲਈ ਪੌੜੀਆਂ ਉਤਰ ਰਹੀ ਸੀ ਤਾਂ ਕਥਿਤ ਦੋਸ਼ੀ ਨੇ ਉਸ ਦਾ ਰਸਤਾ ਰੋਕ ਲਿਆ ਅਤੇ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕਰਦਿਆਂ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਇਸ ਤੋਂ ਬਾਅਦ ਵਿਦਿਆਰਥਣ ਨੇ ਪੀਜੀ ਖ਼ਾਲੀ ਕਰ ਦਿੱਤਾ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਵਲੋਂ ਏ.ਐਸ.ਆਈ. ਨੀਲਮ ਰਾਣੀ ਦੀ ਅਗਵਾਈ ਹੇਠ ਭਾਰਤੀ ਨਿਆਂ ਸਾਹਿਤਾਂ ਦੀਆਂ ਧਾਰਾਵਾਂ 74, 75 ਅਤੇ 120(2) ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਹਮਣ ਮਾਜਰਾ ਦੇ ਸਿੰਘ ਚਾਹਲ ਨੂੰ ਐੱਮ . ਬੀ . ਬੀ . ਐੱਸ . ਵਿਚ ਮਿਲਿਆ ਦਾਖਲਾ ਅਗਲੀ ਖ਼ਬਰ ਰੂਪਨਗਰ ਬਾਈਪਾਸ ਦੀ ਖ਼ਸਤਾ ਹਾਲਤ ’ ਤੇ ਕਾਨੂੰਨੀ ਨੋਟਿਸ 7 ਦਿਨਾਂ ’ਚ ਸੜਕ ਠੀਕ ਨਾ ਹੋਈ ਤਾਂ ਹਾਈ ਕੋਰਟ ’ਚ (ਪੀ.ਆਈ.ਐੱਲ.)...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।