03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸਬੰਧੀ ਜਾਣਕਾਰੀ ਸਾਂਝੀ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) , ਰੂਪਨਗਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਦੀ ਪ੍ਰਧਾਨਗੀ ਹੇਠ ਸਥਾਨਕ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਚ ਹੋਈ।

ਮੈਡਮ ਭਗਵੰਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਕੀਤਾ ਯਾਦ 03-10-2026
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.), ਰੂਪਨਗਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਦੀ ਪ੍ਰਧਾਨਗੀ ਹੇਠ ਸਥਾਨਕ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਚ ਹੋਈ। ਪ੍ਰੋਗਰਾਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੌਂਸਲ ਦੇ ਐਡੀਟਰ ਇੰਜੀਨੀਅਰ ਦੀਦਾਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸੰਸਥਾ ਦੀ ਸਲਾਹਕਾਰ ਅਤੇ ਸਮਾਜ ਸੇਵਿਕਾ ਮੈਡਮ ਭਗਵੰਤ ਕੌਰ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਸੁਰਿੰਦਰ ਸਿੰਘ ਤੋਗੜ, ਪਰਮਿੰਦਰ ਕੌਰ ਪੰਦੋਹਲ, ਕੈਪਟਨ ਹਰਪਾਲ ਸਿੰਘ, ਇੰਸਪੈਕਟਰ ਕੇਹਰ ਸਿੰਘ, ਸੁਰਿੰਦਰ ਸਿੰਘ ਨੰਗਲ ਅਤੇ ਰਾਜਿੰਦਰ ਸਿੰਘ ਨਨੂੰਆ ਨੇ ਮੈਡਮ ਭਗਵੰਤ ਕੌਰ ਵੱਲੋਂ ਸੰਸਥਾ ਅਤੇ ਸਮਾਜ ਲਈ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਮੀਟਿੰਗ ਦੌਰਾਨ ਡਾਕਟਰ ਰਹਿਮਾਂਸ਼ੂ ਸੋਨੀ, ਐਮ.ਡੀ. (ਮੈਡੀਸਨ), ਡੀ.ਐਮ. (ਗੈਸਟ੍ਰੋਐਂਟਰੋਲੋਜੀ ਅਤੇ ਹੈਪੈਟੋਲੋਜੀ) ਨੇ ਪੇਟ ਅਤੇ ਜਿਗਰ ਨਾਲ ਸਬੰਧਤ ਬਿਮਾਰੀਆਂ, ਉਨ੍ਹਾਂ ਦੇ ਕਾਰਨਾਂ ਅਤੇ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੋਨੀ ਗੈਸਟ੍ਰੋ ਅਤੇ ਲੀਵਰ ਹਸਪਤਾਲ, ਰੂਪਨਗਰ ਵਲੋਂ ਕੌਂਸਲ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਨੂੰ 10,000 ਰੁਪਏ ਦੀ ਸਹਾਇਤਾ ਵੀ ਭੇਟ ਕੀਤੀ ਗਈ। ਅੱਖਾਂ ਦੇ ਮਾਹਿਰ ਡਾ: ਦੇਵਾਸ਼ਿਸ਼ ਸੇਠ, ਐਮ.ਐਸ. (ਅੱਖਾਂ ਦੇ ਰੋਗ) ਨੇ ਅੱਖਾਂ ਦੀ ਸੰਭਾਲ ਅਤੇ ਵੱਖ-ਵੱਖ ਅੱਖਾਂ ਦੇ ਰੋਗਾਂ ਬਾਰੇ ਜਾਣਕਾਰੀ ਦਿੰਦਿਆਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਦੋਵਾਂ ਮਾਹਿਰਾਂ ਨੇ ਮੈਂਬਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਸੀਨੀਅਰ ਸਿਟੀਜ਼ਨਜ਼ ਡਾਇਰੈਕਟਰੀ ਦੀਆਂ ਕਾਪੀਆਂ ਮੈਂਬਰਾਂ ਨੂੰ ਮੁਫ਼ਤ ਵੰਡੀਆਂ ਗਈਆਂ। ਮੈਡਮ ਭਗਵੰਤ ਕੌਰ ਦੇ ਵਿਛੋੜੇ ਦੇ ਮੱਦੇਨਜ਼ਰ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਮਨੋਰੰਜਨ ਸਮੇਤ ਰੁਟੀਨ ਪ੍ਰੋਗਰਾਮ ਸਥਗਿਤ ਰੱਖੇ ਗਏ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਬੀਰ ਸਿੰਘ ਚੀਮਾ ਸਮੇਤ ਕੌਂਸਲ ਕਾਰਜਕਾਰਣੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੰਚ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਕੌਰ ਪੰਦੋਹਲ ਨੇ ਕੀਤਾ। ਅੰਤ ਵਿਚ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਮੈਡਮ ਭਗਵੰਤ ਕੌਰ ਜੀ ਦੀ ਅੰਤਿਮ ਅਰਦਾਸ ਵਿਚ 10 ਅਕਤੂਬਰ 2026, ਦਿਨ ਸ਼ਨੀਚਰਵਾਰ ਨੂੰ ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਧੂਵਨ ਸਕੂਲ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ, 72 ਖ਼ੂਨਦਾਨੀਆਂ ਨੇ ਕੀਤਾ ਖ਼ੂਨ ਦਾਨ ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।