ਪਿੰਡ ਚੱਕ ਢੇਰਾਂ ਵਿਖੇ ‘ ਮਾਨ ਦੇ ਮੁਨਾਫੇ ’ ਪ੍ਰੋਗਰਾਮ ਤਹਿਤ ਮਹਿਲਾਵਾਂ ਨਾਲ ਕੀਤੀ ਵਿਚਾਰ - ਚਰਚਾ
ਘਨੌਲੀ, 3 ਅਕਤੂਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਪਿੰਡ ਚੱਕ ਢੇਰਾਂ ਵਿਖੇ ਮਹਿਲਾਵਾਂ ਦੀ ਇਕੱਤਰਤਾ ਕੀਤੀ ਗਈ। ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਮੀਨਾ ਰਾਣੀ ਅਤੇ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਮਹਿਲਾਵਾਂ ਨੂੰ ਸਰਕਾਰੀ ਯੋਜਨਾਵਾਂ ਅਧੀਨ ਮਿਲਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
04-10-2026