06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੇਵਾ ਮੁਕਤ ਲੈਕਚਰਾਰ ਭਗਵੰਤ ਕੌਰ ਦੇ ਅਕਾਲ ਚਲਾਣੇ ’ ਤੇ ਵੱਖ - ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਸੇਵਾ ਮੁਕਤ ਲੈਕਚਰਾਰ ਮੈਡਮ ਸ੍ਰੀਮਤੀ ਭਗਵੰਤ ਕੌਰ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਵਜੋਂ ਸੇਵਾਵਾਂ ਨਿਭਾਉਣ ਵਾਲੀ ਮੈਡਮ ਭਗਵੰਤ ਕੌਰ ਆਪਣੇ ਮਿਲਾਪੜੇ ਅਤੇ ਸਨੇਹੀ ਸੁਭਾਅ ਕਾਰਨ ਹਰਮਨ ਪਿਆਰੇ ਸਨ।

ਅਜੀਤ ਡੈਸਕ 06-10-2026
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਸੇਵਾ ਮੁਕਤ ਲੈਕਚਰਾਰ ਮੈਡਮ ਸ੍ਰੀਮਤੀ ਭਗਵੰਤ ਕੌਰ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ। ਵੱਖ-ਵੱਖ ਸਕੂਲਾਂ ਵਿਚ ਅਧਿਆਪਕ ਵਜੋਂ ਸੇਵਾਵਾਂ ਨਿਭਾਉਣ ਵਾਲੀ ਮੈਡਮ ਭਗਵੰਤ ਕੌਰ ਆਪਣੇ ਮਿਲਾਪੜੇ ਅਤੇ ਸਨੇਹੀ ਸੁਭਾਅ ਕਾਰਨ ਹਰਮਨ ਪਿਆਰੇ ਸਨ। ਉਨ੍ਹਾਂ ਨੇ ਅਧਿਆਪਨ ਦੇ ਖੇਤਰ ਵਿਚ ਸੇਵਾ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਮੈਡਮ ਭਗਵੰਤ ਕੌਰ ਹਮੇਸ਼ਾਂ ਲੋੜਵੰਦ ਲੋਕਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ ਅਤੇ ਵੱਖ-ਵੱਖ ਸਮਾਜਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਂਦੇ ਰਹੇ। ਉਨ੍ਹਾਂ ਦੀਆਂ ਸਮਾਜ ਸੇਵੀ ਸੇਵਾਵਾਂ ਨੂੰ ਵੱਖ-ਵੱਖ ਸਮੇਂ ’ਤੇ ਸਮਾਜਿਕ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮਾਕੜ, ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ, ਸੇਵਾ ਮੁਕਤ ਪ੍ਰਿੰਸੀਪਲ ਸੁਰਜਨ ਸਿੰਘ, ਪਰਮਿੰਦਰ ਬੀਰ ਸਿੰਘ ਚੀਮਾ, ਪਰਮਿੰਦਰ ਕੌਰ ਪੰਦੋਹਲ ਅਤੇ ਸੀਨੀਅਰ ਸਿਟੀਜ਼ਨ ਕੌਂਸਲ ਦੀ ਸਮੂਹ ਕਾਰਜਕਾਰਨੀ, ਡਾ. ਆਰ.ਐੱਸ. ਪਰਮਾਰ, ਸੀਨੀਅਰ ਸਿਟੀਜ਼ਨ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਰਾਜ ਕੁਮਾਰ ਕੱਕੜ, ਸਤਪਾਲ ਕਰਕਰਾ ਆਈ.ਏ.ਐੱਸ. (ਰਿਟਾ.), ਚੇਅਰਮੈਨ, ਸਮਾਜ ਸੇਵੀ ਗੁਰਨਾਮ ਸਿੰਘ ਧਾਮੀ, ਠੇਕੇਦਾਰ ਜਗਨੰਦਨ ਸਿੰਘ ਰੀਹਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪ੍ਰਿੰਸੀਪਲ ਸੰਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ, ਪੈਰਾ ਲੀਗਲ ਅਥਾਰਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸਿੱਖਿਆ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਸ਼ਖ਼ਸੀਅਤਾਂ ਨੇ ਕਿਹਾ ਕਿ ਮੈਡਮ ਭਗਵੰਤ ਕੌਰ ਵਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਸੈਣੀ ਭਵਨ ਵਿਚ ‘ ਸੈਣੀ ਸੰਸਾਰ ’ ਮੈਗਜ਼ੀਨ ਦਾ 62 ਵਾਂ ਅੰਕ ਲੋਕ ਅਰਪਣ ਸੋਨ ਤਗਮਾ ਜੇਤੂ ਸ਼ੂਟਰ ਅਰਸ਼ਦੀਪ ਕੌਰ ਦਾ ਸਨਮਾਨ ਅਗਲੀ ਖ਼ਬਰ ਬਾਹਰੀ ਸ੍ਰੋਤ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਹੋਣ ਤੱਕ ਘੋਲ ਰਹੇਗਾ ਜਾਰੀ - ਮਹਿੰਦਲੀ ਸਰਕਾਰ ਦੇ ਭਰੋਸੇ ਮਗਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।