06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਸਾਨਾਂ ਨੇ ਝੋਨੇ ਦੀ ਨਿਰਵਿਘਨ ਖ਼ਰੀਦ ਤੇ ਡੀ . ਏ . ਪੀ . ਦੀ ਸਪਲਾਈ ਲਈ ਸੌਂਪਿਆ ਮੰਗ - ਪੱਤਰ

ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਰਜਿ. ਪੰਜਾਬ (ਕਾਦੀਆਂ) ਦੀ ਜ਼ਿਲ੍ਹਾ ਕਮੇਟੀ ਰੋਪੜ ਵਲੋਂ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਅਜੀਤ ਡੈਸਕ 07-10-2026
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਰਜਿ. ਪੰਜਾਬ (ਕਾਦੀਆਂ) ਦੀ ਜ਼ਿਲ੍ਹਾ ਕਮੇਟੀ ਰੋਪੜ ਵਲੋਂ ਸੂਬਾ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮੰਡੀਆਂ ਅਤੇ ਪੇਂਡੂ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਹਰ ਢੇਰੀ ਦੀ ਰੋਜ਼ਾਨਾ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਬਿਨਾਂ ਵਜ੍ਹਾ ਫ਼ਸਲ ਰੱਦ ਕਰਕੇ ਕਿਸਾਨਾਂ ਨੂੰ ਵਪਾਰੀਆਂ ਦੇ ਰਹਿਮੋ-ਕਰਮ ’ਤੇ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਵਲੋਂ ਸਿਫਾਰਸ਼ ਕੀਤੇ ਹਾਈਬ੍ਰਿਡ ਝੋਨੇ ਦੇ ਬੀਜਾਂ ਤੋਂ ਪੈਦਾ ਹੋਈ ਫ਼ਸਲ ਦੀ ਖਰੀਦ ਵਿਚ ਵੀ ਕੋਈ ਆਨਾਕਾਨੀ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਆਉਣ ਵਾਲੀ ਹਾੜ੍ਹੀ ਦੀ ਫ਼ਸਲ ਲਈ ਡੀ.ਏ.ਪੀ. ਦਾ ਬਫ਼ਰ ਸਟਾਕ ਤਿਆਰ ਕਰਨ ਅਤੇ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ, ਜਸਵੰਤ ਸਿੰਘ ਗੈਕੀ, ਜਸਪਾਲ ਸਿੰਘ ਕਾਨੂੰਨੀ ਸਲਾਹਕਾਰ, ਮੋਹਰ ਸਿੰਘ ਖਾਬੜਾ, ਹਰਿੰਦਰ ਸਿੰਘ ਸਲੋਮਾਜਰਾ, ਅਮਰਜੀਤ ਸਿੰਘ ਕਕਰਾਲੀ, ਬਲਵਿੰਦਰ ਸਿੰਘ ਚੱਕਲਾਂ, ਦਵਿੰਦਰ ਸਿੰਘ ਸੰਗਤਪੁਰਾ, ਨਰਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ . ਦਲਜੀਤ ਸਿੰਘ ਚੀਮਾ ਨੇ ਰੂਪਨਗਰ ਤੋਂ ਡੋਰ - ਟੂ - ਡੋਰ ਮੁਹਿੰਮ ਵਿੱਢੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੁੱਦਿਆਂ ’... ਅਗਲੀ ਖ਼ਬਰ ਰਾਜਸਥਾਨ ਪੁਲਿਸ ਵਲੋਂ ਗੁਰੂ ਘਰ ਅੰਦਰ ਕੀਤੀ ਕਾਰਵਾਈ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ 96 ਕਰੋੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।