08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਨੇ ਕਿਹਾ-ਪਰਚਾ ਰੱਦ ਕਰਵਾਉਣਾ ਮੇਰੀ ਜ਼ਿੰਮੇਵਾਰੀ, ਫ਼ਸਲ ਦਾ ਇੱਕ-ਇੱਕ ਦਾਣਾ ਚੁਕਵਾਵਾਂਗੇ

ਰੂਪਨਗਰ, 7 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨ ਦੇ ਮਾਮਲੇ ਵਿਚ 9 ਕਿਸਾਨਾਂ ਅਤੇ ਇੱਕ ਆੜ੍ਹਤੀ ਖ਼ਿਲਾਫ਼ ਮਾਮਲਾ ਦਰਜ ਹੋਣ ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਰੂਪਨਗਰ ਅਨਾਜ ਮੰਡੀ ਵਿਚ ਆਪਣੇ ਆਪ ਨੂੰ ਸੰਗਲਾਂ ਨਾਲ ਜਕੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਕੋਲ ਪਹੁੰਚੇ ਅਤੇ ਦਰਜ ਮਾਮਲੇ ਸਮੇਤ ਝੋਨੇ ਦੀ ਖ਼ਰੀਦ, ਕਥਿਤ ਕਾਟ ਅਤੇ ਲਿਫ਼ਟਿੰਗ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ।

ਸੰਗਲਾਂ ਨਾਲ ਜਕੜੇ ਕਿਸਾਨ ਆਗੂ ਹਲਕਾ ਵਿਧਾਇਕ ਦਿਨੇਸ਼ ਚੱਢਾ ਨਾਲ ਗੱਲਬਾਤ ਅਤੇ ਬਹਿਸ ਕਰਦੇ ਹੋਏ। 08-10-2026
ਰੂਪਨਗਰ, 7 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਨ ਦੇ ਮਾਮਲੇ ਵਿਚ 9 ਕਿਸਾਨਾਂ ਅਤੇ ਇੱਕ ਆੜ੍ਹਤੀ ਖ਼ਿਲਾਫ਼ ਮਾਮਲਾ ਦਰਜ ਹੋਣ ਦੇ ਵਿਰੋਧ ਵਿਚ ਅੱਜ ਕਿਸਾਨਾਂ ਨੇ ਰੂਪਨਗਰ ਅਨਾਜ ਮੰਡੀ ਵਿਚ ਆਪਣੇ ਆਪ ਨੂੰ ਸੰਗਲਾਂ ਨਾਲ ਜਕੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਕੋਲ ਪਹੁੰਚੇ ਅਤੇ ਦਰਜ ਮਾਮਲੇ ਸਮੇਤ ਝੋਨੇ ਦੀ ਖ਼ਰੀਦ, ਕਥਿਤ ਕਾਟ ਅਤੇ ਲਿਫ਼ਟਿੰਗ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕਿਸਾਨਾਂ ਨੇ ਮਾਮਲੇ ਨੂੰ ਗਲਤ ਦੱਸਦਿਆਂ ਕਿਹਾ ਕਿ ਉਨ੍ਹਾਂ ਵਲੋਂ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫ਼ਟਿੰਗ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਹੀ ਹਾਈਵੇ ’ਤੇ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲਿਫ਼ਟਿੰਗ ਵਿਚ ਦੇਰੀ ਕਾਰਨ ਮੰਡੀ ਵਿਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਈਬ੍ਰਿਡ ਝੋਨੇ ’ਤੇ ਕਥਿਤ ਕਾਟ ਦਾ ਮੁੱਦਾ ਵੀ ਗੰਭੀਰ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਸਾਨਾਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਉਹ ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਦੇ ਹੱਕ ਵਿੱਚ ਨਾ ਪਹਿਲਾਂ ਸਨ ਅਤੇ ਨਾ ਹੁਣ ਹਨ। ਉਨ੍ਹਾਂ ਕਿਹਾ ਕਿ ਪਰਚਾ ਰੱਦ ਕਰਵਾਉਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਅਤੇ ਫ਼ਰਜ਼ ਹੈ ਅਤੇ ਉਹ ਪੁਲਿਸ ਨਾਲ ਗੱਲ ਕਰਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਵਾਉਣਗੇ। ਬਹਿਸ ਦੌਰਾਨ ਵਿਧਾਇਕ ਨੇ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਆਗੂਆਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਜਥੇਬੰਦੀ ਦੇ ਸੰਘਰਸ਼ ਨੂੰ ਗਲਤ ਨਹੀਂ ਮੰਨਦੇ, ਪਰ ਸਿਆਸੀ ਤੌਰ ’ਤੇ ਇਸ ਮਾਮਲੇ ਨੂੰ ਵਰਤਣ ਵਾਲਿਆਂ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਪਰਚੇ ਵਿੱਚ ਨਾਮਜ਼ਦ ਟੈਕਸੀ ਯੂਨੀਅਨ ਦੇ ਇੱਕ ਨੁਮਾਇੰਦੇ ਨੇ ਦਾਅਵਾ ਕੀਤਾ ਕਿ ਉਹ ਧਰਨੇ ਵਾਲੀ ਥਾਂ ’ਤੇ ਮੌਜੂਦ ਨਹੀਂ ਸੀ, ਫਿਰ ਵੀ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਸ ਨੇ ਟੈਕਸੀ ਚਾਲਕਾਂ ਨੂੰ ਤੀਰਥ ਯਾਤਰਾ ਸਕੀਮ ਕਾਰਨ ਕੰਮ ਪ੍ਰਭਾਵਿਤ ਹੋਣ ਦਾ ਮੁੱਦਾ ਵੀ ਉਠਾਇਆ। ਇਸ ’ਤੇ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ ਤੇ ਵਿਚਾਰਿਆ ਜਾਵੇ - ਵਧੀਕ... ਅਗਲੀ ਖ਼ਬਰ ਚਾਚਾ - ਭਤੀਜੀ ਦੀ ਮੌਤ 6 ਮਹੀਨੇ ਦੀ ਬੱਚੀ ਸਮੇਤ 3 ਜ਼ਖ਼ਮੀ, ਪੁਲਿਸ ਵਲੋਂ ਕੇਸ ਦਰਜ ਕਰ ਕੇ ਥਾਰ ਚਾਲਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।