10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਕੂਲ ਪੱਧਰੀ ਕਬੱਡੀ ਮੁਕਾਬਲਿਆਂ ’ ਚ ਸ੍ਰੀ ਮੁਕਤਸਰ ਸਾਹਿਬ ਜੇਤੂ

ਰੂਪਨਗਰ, 9 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-17 ਲੜਕੀਆਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਨਵੀਨਰ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪਹਿਲਾ ਸੈਮੀਫਾਈਨਲ ਮੈਚ ਫ਼ਰੀਦਕੋਟ ਅਤੇ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸੰਗਰੂਰ ਦੀ ਟੀਮ ਜੇਤੂ ਰਹੀ। ਦੂਜਾ ਸੈਮੀਫਾਈਨਲ ਮੈਚ ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿੱਤ ਦਰਜ ਕਰਕੇ ਫਾਈਨਲ ਵਿਚ ਜਗ੍ਹਾ ਬਣਾਈ।

ਅਜੀਤ ਡੈਸਕ 10-10-2026
ਰੂਪਨਗਰ, 9 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-17 ਲੜਕੀਆਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਨਵੀਨਰ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪਹਿਲਾ ਸੈਮੀਫਾਈਨਲ ਮੈਚ ਫ਼ਰੀਦਕੋਟ ਅਤੇ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸੰਗਰੂਰ ਦੀ ਟੀਮ ਜੇਤੂ ਰਹੀ। ਦੂਜਾ ਸੈਮੀਫਾਈਨਲ ਮੈਚ ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿੱਤ ਦਰਜ ਕਰਕੇ ਫਾਈਨਲ ਵਿਚ ਜਗ੍ਹਾ ਬਣਾਈ। ਫਾਈਨਲ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੰਗਰੂਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੰਗਰੂਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿਚ ਅੰਮ੍ਰਿਤਸਰ ਦੀ ਟੀਮ ਨੇ ਫ਼ਰੀਦਕੋਟ ਦੀ ਟੀਮ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਸਾਂਝੇ ਤੌਰ ’ਤੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਟੂਰਨਾਮੈਂਟ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਰਮਨਦੀਪ ਸਿੰਘ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਰਣਬੀਰ ਸਿੰਘ, ਦਲਜੀਤ ਕੌਰ, ਨਰਿੰਦਰ ਸੈਣੀ ਅਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਸੁੱਕੀ ਜੀਰੀ ਮੰਡੀ ’ਚ ਲਿਆਉਣ ਦੀ ਕਿਸਾਨਾਂ ਨੂੰ ਅਪੀਲ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।