10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੜੀ ਤੇ ਭੰਗਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਤਹਿਤ ਮਹਿਲਾਵਾਂ ਨਾਲ ਕੀਤਾ ਵਿਚਾਰ-ਵਟਾਂਦਰਾ ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਜਾਗਰੂਕ

ਪੁਰਖਾਲੀ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਪੜੀ ਤੇ ਭੰਗਾਲਾ ਵਿਖੇ ਮਹਿਲਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਸੀਮਾ ਰਾਣੀ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸਹੂਲਤਾਂ, ਉਨ੍ਹਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਅਤੇ ਪਿੰਡ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਚਰਚਾ ਕੀਤੀ ਗਈ।

ਪਿੰਡ ਪੜੀ ਤੇ ਭੰਗਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਕੀਤੇ ਸਮਾਗਮ ਦੀ ਤਸਵੀਰ। ਤਸਵੀਰ- ਅੰਮ੍ਰਿਤਪਾਲ ਸਿੰਘ ਬੰਟੀ 10-10-2026
ਪੁਰਖਾਲੀ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਪੜੀ ਤੇ ਭੰਗਾਲਾ ਵਿਖੇ ਮਹਿਲਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਸੀਮਾ ਰਾਣੀ ਦੀ ਅਗਵਾਈ ਹੇਠ ਹੋਈ ਇਕੱਤਰਤਾ ਦੌਰਾਨ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸਹੂਲਤਾਂ, ਉਨ੍ਹਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਅਤੇ ਪਿੰਡ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸੀਮਾ ਰਾਣੀ ਨੇ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਪਰ ਇਨ੍ਹਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਮਹਿਲਾਵਾਂ ਨੂੰ ਆਪਣੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਸਬੰਧੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਲੋੜ ਅਨੁਸਾਰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਮਹਿਲਾਵਾਂ ਨਾਲ ਸਿੱਧਾ ਸੰਵਾਦ ਕਰਨ ਦਾ ਮਕਸਦ ਕੇਵਲ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਨੂੰ ਵੀ ਜਾਣਨਾ ਹੈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ। ਸੀਮਾ ਰਾਣੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਵਲੋਂ ਸਾਹਮਣੇ ਰੱਖੀਆਂ ਜਾਂਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਪੀ.ਐੱਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।