10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਹੋਮ ਵਿਖੇ ਹੋਈ। ਮੀਟਿੰਗ ਦੌਰਾਨ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।

ਪੈਨਸ਼ਨਰਜ਼ ਮਹਾਸੰਘ ਦੀ ਮੀਟਿੰਗ ਵਿਚ ਜਨਮ ਦਿਨ ਵਾਲੇ ਆਗੂਆਂ ਦਾ ਸਨਮਾਨ ਕਰਦੇ ਅਹੁਦੇਦਾਰ। ਤਸਵੀਰ:ਜਗਮੋਹਣ ਸਿੰਘ ਨਾਰੰਗ 10-10-2026
ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਹੋਮ ਵਿਖੇ ਹੋਈ। ਮੀਟਿੰਗ ਦੌਰਾਨ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਵਿੱਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਉਪਰੰਤ ਇਸ ਮਹੀਨੇ ਜਨਮ ਦਿਨ ਵਾਲੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੰਘ ਵਿਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਵੀ ਸਵਾਗਤ ਕੀਤਾ ਗਿਆ। ਜਨਰਲ ਸਕੱਤਰ ਲਛਮਣ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਿੰਸੀਪਲ ਸੁਰਿੰਦਰਜੀਤ ਵਰਮਾ, ਮੋਹਨ ਸਿੰਘ, ਕੈਪਟਨ ਹਰਪਾਲ ਸਿੰਘ, ਮਾਸਟਰ ਜਗਦੇਵ ਸਿੰਘ, ਗੁਰਦਿਆਲ ਸਿੰਘ, ਸੁਖਦੇਵ ਸਿੰਘ, ਹਰਚੰਦ ਸਿੰਘ ਜਗਤਪੁਰ, ਦਰਸ਼ਨ ਸਿੰਘ ਅਤੇ ਬਾਰਾ ਸਿੰਘ ਕੰਗ ਆਦਿ ਬੁਲਾਰਿਆਂ ਨੇ ਮੰਗ ਕੀਤੀ ਕਿ ਜਿਹੜੇ ਪੈਨਸ਼ਨਰ ਸਵਰਗਵਾਸ ਹੋ ਚੁੱਕੇ ਹਨ, ਉਨ੍ਹਾਂ ਦੇ ਬਣਦੇ ਬਕਾਏ ਬਿਨਾਂ ਦੇਰੀ ਕੀਤੇ ਵਾਰਿਸਾਂ ਨੂੰ ਦਿੱਤੇ ਜਾਣ। ਬੁਲਾਰਿਆਂ ਨੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲਿਆਂ ਨੂੰ ਲਾਗੂ ਨਾ ਕੀਤੇ ਜਾਣ ਦੀ ਨਿੰਦਾ ਕਰਦਿਆਂ ਮੰਗ ਕੀਤੀ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਕੇਂਦਰ ਸਰਕਾਰ ਦੀ ਤਰਜ਼ ’ਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਏ ਸਮੇਤ ਤੁਰੰਤ ਜਾਰੀ ਕੀਤੀਆਂ ਜਾਣ। ਮੀਟਿੰਗ ਦੌਰਾਨ ਬਲਦੇਵ ਸਿੰਘ ਸ੍ਰੀ ਚਮਕੌਰ ਸਾਹਿਬ ਨੂੰ ਮੀਤ ਪ੍ਰਧਾਨ ਅਤੇ ਪ੍ਰੈੱਸ ਸਕੱਤਰ, ਜਸਵੰਤ ਸਿੰਘ ਸ੍ਰੀ ਚਮਕੌਰ ਸਾਹਿਬ ਨੂੰ ਆਡੀਟਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਮਨਜੀਤ ਕੌਰ, ਸੁਰਿੰਦਰ ਕੌਰ, ਪ੍ਰਮਜੀਤ ਕੌਰ ਅਤੇ ਹਰਜੀਤ ਕੌਰ ਨੂੰ ਵੀ ਬਣਦੀ ਨੁਮਾਇੰਦਗੀ ਦਿੱਤੀ ਗਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਧ ਤੋਂ ਵੱਧ ਮੈਂਬਰ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਉਹ ਪੈਨਸ਼ਨਰਾਂ ਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ 2027 ਦੀਆਂ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਦਾ ਪ੍ਰਣ ਲੈਂਦੇ ਹਨ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 80 ਸਾਲ ਤੋਂ ਵੱਧ ਉਮਰ ਦੇ ਹਾਜ਼ਰ ਪੈਨਸ਼ਨਰਾਂ ਦੇ ਡਿਜੀਟਲ ਲਾਈਫ਼ ਸਰਟੀਫਿਕੇਟ ਭਰੇ ਅਤੇ ਬੈਂਕ ਵਲੋਂ ਪੈਨਸ਼ਨਰਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਵਨ ਕੁਮਾਰ, ਕਿਸ਼ੋਰ ਸਿੰਘ, ਗੁਰਦੇਵ ਸਿੰਘ, ਅਜਮੇਰ ਸਿੰਘ, ਮੇਵਾ ਲਾਲ, ਅਮਰ ਸਿੰਘ, ਰਾਮ ਸਿੰਘ, ਨੌਹਰੀਆ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ,ਗੁਰਦੀਪ ਕੌਰ, ਜਸਵੀਰ ਕੌਰ, ਅਵਤਾਰ ਕੌਰ, ਦਲਜੀਤ ਕੌਰ, ਅਮਰਜੀਤ ਕੌਰ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ ਪੋਰਟਲ ਸਬੰਧੀ ਸਿਖਲਾਈ ਅਗਲੀ ਖ਼ਬਰ ਪੜੀ ਤੇ ਭੰਗਾਲਾ ਵਿਖੇ ‘ਮਾਨ ਦੇ ਮੁਨਾਫ਼ੇ’ ਤਹਿਤ ਮਹਿਲਾਵਾਂ ਨਾਲ ਕੀਤਾ ਵਿਚਾਰ-ਵਟਾਂਦਰਾ ਔਰਤਾਂ ਨੂੰ ਸਰਕਾਰੀ ਸਕੀਮਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।