ਵਿਧਾਇਕ ਚੱਢਾ ਨੇ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਨੂਰਪੁਰ ਬੇਦੀ, 9 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)— ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਦਿਨੇਸ਼ ਚੱਡਾ ਨੇ ਪਿੰਡ ਗੜਬਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕਰਨਾ ਹੈ।
ਅਜੀਤ ਡੈਸਕ
10-10-2026