ਪਿੰਡ ਭੱਟੋਂ ਵਿਖੇ ਪ੍ਰਾਇਮਰੀ ਸਕੂਲ ਦੇ ਖੇਡਾਂ ’ਚ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ
ਨੂਰਪੁਰ ਬੇਦੀ, 9 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਕੂਲ ਭੱਟੋਂ ਵਿਖੇ ਮੈਗਾ ਮਾਪੇ ਪੀਟੀਐਮ ਦੌਰਾਨ ਸੈਂਟਰ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਗੁਰਨਾਮ ਸਿੰਘ ਨੇ ਬਤੌਰ ਮੁੱਖ ਮਹਿਮਾਨ ਵੱਜੋ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।
ਭ
ਭੱਟੋਂ ਸਕੂਲ ਵਿਖੇ ਖਿਡਾਰੀਆਂ ਦਾ ਸਨਮਾਨ ਕਰਦੇ ਸਰਪੰਚ ਗੁਰਨਾਮ ਸਿੰਘ ਨਾਲ ਮਾਸਟਰ ਸੁਰਿੰਦਰ ਕੁਮਾਰ ਤੇ ਹੋਰ। ਤਸਵੀਰ: ਵਿੰਦਰਪਾਲ ਝਾਂਡੀਆਂ।
10-10-2026
ਨੂਰਪੁਰ ਬੇਦੀ, 9 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਕੂਲ ਭੱਟੋਂ ਵਿਖੇ ਮੈਗਾ ਮਾਪੇ ਪੀਟੀਐਮ ਦੌਰਾਨ ਸੈਂਟਰ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਗੁਰਨਾਮ ਸਿੰਘ ਨੇ ਬਤੌਰ ਮੁੱਖ ਮਹਿਮਾਨ ਵੱਜੋ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਇਸ ਉਪਰਾਲੇ ਦਾ ਮਕਸਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸੀ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀ ਨਵਤਾਜ ਸਿੰਘ ਪੁੱਤਰ ਕੁਲਬੀਰ ਸਿੰਘ ਨੇ ਸੈਂਟਰ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਵਿਚ ਪਹਿਲਾ ਸਥਾਨ, ਕੁਸ਼ਤੀ ਵਿਚ ਦੂਜਾ, 100 ਮੀਟਰ ਦੌੜ ਵਿਚ ਤੀਜਾ, 600 ਮੀਟਰ ਦੌੜ ਵਿਚ ਦੂਜਾ, 200 ਮੀਟਰ ਦੌੜ ਵਿਚ ਤੀਜਾ ਅਤੇ 400 ਮੀਟਰ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਉਸ ਦੇ ਬਹੁਪੱਖੀ ਪ੍ਰਦਰਸ਼ਨ ਨੂੰ ਦੇਖਦਿਆਂ ਉਸ ਨੂੰ ਬੈੱਸਟ ਖਿਡਾਰੀ ਵਜੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਵਿਦਿਆਰਥਣ ਮਨਸੀਰਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਅਤੇ ਹਰਸ਼ਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਨੇ 200 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਰਪੰਚ ਗੁਰਨਾਮ ਸਿੰਘ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬੱਚਿਆਂ ਵਿਚ ਵੀ ਬਹੁਤ ਪ੍ਰਤਿਭਾ ਹੈ, ਜਿਸ ਨੂੰ ਪਛਾਣ ਕੇ ਸਹੀ ਮੌਕੇ ਅਤੇ ਉਤਸ਼ਾਹ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਸਨਮਾਨ ਸਮਾਗਮ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਸਕੂਲ ਦੇ ਅਧਿਆਪਕ ਸੁਰਿੰਦਰ ਕੁਮਾਰ ਸਰਥਲੀ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਮੂਲੀਅਤ ਨੂੰ ਵੀ ਮਹੱਤਵ ਦਿੱਤਾ ਜਾਂਦਾ ਹੈ। ਇਸ ਦੌਰਾਨ ਹੋਰ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਮੁਕੇਸ਼ ਰਾਣੀ, ਮਨਦੀਪ ਕੌਰ, ਨਿਸ਼ਾ ਦੇਵੀ, ਦਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਸੁਮਨ ਦੇਵੀ, ਕੁਲਵਿੰਦਰ ਕੌਰ, ਪਰਵਿੰਦਰ ਕੌਰ, ਕਮਲੇਸ਼ ਕੁਮਾਰੀ, ਸੁਨੀਤਾ ਰਾਣੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।