11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਜਪਾ ਦੇਸ਼ ਅੰਦਰ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ - ਮਾਲਵਿੰਦਰ ਸਿੰਘ ਕੰਗ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨਰ ਗਿਆਨਸ ਕੁਮਾਰ ਨੂੰ ਹਟਾਉਣ ਲਈ ਦਿੱਲੀ ਅਤੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਅਸੀਂ ਵੀ ਗਿਆਨਸ ਕੁਮਾਰ ਨੂੰ ਹਟਾਉਣ ਦੇ ਹੱਕ ਵਿਚ ਹਾਂ, ਉਸ ਦੀਆਂ ਮਨਮਰਜੀਆ ਨੇ ਸਮੁੱਚੇ ਭਾਰਤ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਭਾਰਤ ਸਰਕਾਰ ਦੀਆਂ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਪੰਜਾਬ ਵਿਚ ਵੀ ਈ.

ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮਾਲਵਿੰਦਰ ਸਿੰਘ ਕੰਗ। ਤਸਵੀਰ: ਜਗਮੋਹਣ ਸਿੰਘ ਨਾਰੰਗ 11-10-2026
ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨਰ ਗਿਆਨਸ ਕੁਮਾਰ ਨੂੰ ਹਟਾਉਣ ਲਈ ਦਿੱਲੀ ਅਤੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਅਸੀਂ ਵੀ ਗਿਆਨਸ ਕੁਮਾਰ ਨੂੰ ਹਟਾਉਣ ਦੇ ਹੱਕ ਵਿਚ ਹਾਂ, ਉਸ ਦੀਆਂ ਮਨਮਰਜੀਆ ਨੇ ਸਮੁੱਚੇ ਭਾਰਤ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਭਾਰਤ ਸਰਕਾਰ ਦੀਆਂ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਪੰਜਾਬ ਵਿਚ ਵੀ ਈ. ਡੀ. ਅਤੇ ਸੀ. ਬੀ.ਆਈ. ਰਾਹੀਂ ਆਮ ਆਦਮੀ ਪਾਰਟੀ ਨੂੰ ਕਮਜੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿਚ ਕੋਈ ਅਧਾਰ ਨਹੀ ਚੋਣਾਂ ਨੇੜੇ ਆਉਣ ਕਰਕੇ ਹੀ ਭਾਜਪਾ ਪੰਜਾਬ ਵਿਚ ਈ. ਡੀ. ਤੇ ਸੀ. ਬੀ. ਆਈ. ਦੀ ਗਲਤ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੀ ਪਰ ਸੀਬੀਆਈ ਜਾਂ ਈ ਡੀ ਨੂੰ ਕੁੱਝ ਵੀ ਨਹੀ ਮਿਲਣਾ। ਉਨ੍ਹਾਂ ਮੰਗ ਕੀਤੀ ਕਿ ਈ.ਡੀ., ਸੀ.ਬੀ.ਆਈ. ਅਤੇ ਹੋਰ ਸਰਕਾਰੀ ਏਜੰਸੀਆ ਦੀ ਸਰਕਾਰ ਵਰਤੋ ਬੰਦ ਕਰੇ ਅਤੇ ਗਿਆਨਸ ਕੁਮਾਰ ਨੂੰ ਤੁਰੰਤ ਹਟਾਇਆ ਜਾਵੇ। ਇਸ ਤੋਂ ਪਹਿਲਾਂ ਸ੍ਰੀ ਕੰਗ ਆਪਣੇ ਸਾਥੀਆਂ ਸਮੇਤ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਸਰਪੰਚ ਜਟਾਣਾ, ਰਣਬੀਰ ਸਿੰਘ ਔਜਲਾ ਪ੍ਰਧਾਨ ਹਲਕਾ ਕਿਸਾਨ ਵਿੰਗ ਆਮ ਆਦਮੀ ਪਾਰਟੀ, ਗੁਰੀ ਕੰਧੋਲਾ, ਗੁਰਪ੍ਰੀਤ ਸਿੰਘ ਅਮਰਾਲੀ, ਸੁਖਵਿੰਦਰ ਸਿੰਘ ਸੋਹੀ ਚੇਅਰਮੈਨ ਸੂਗਰ ਮਿੱਲ ਮੋਰਿੰਡਾ, ਜੁਝਾਰ ਸਿੰਘ ਗਰਚਾ, ਗੁਰਪ੍ਰੀਤ ਸਿੰਘ ਹੈਪੀ ਫਰੀਦ, ਪਰਮਿੰਦਰ ਸਿੰਘ ਖਟੜਾ, ਬਲਵਿੰਦਰ ਸਿੰਘ ਮੱਲ੍ਹੀ ਸਰਪੰਚ ਕਤਲੌਰ ਆਦਿ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਕਾਰਡ ਅਗਲੀ ਖ਼ਬਰ ਲਾਲ ਲਕੀਰ ਅਧੀਨ ਆਉਂਦੇ ਪਰਿਵਾਰ ਦਹਾਕਿਆਂ ਤੋਂ ਆਪਣੀ ਹੀ ਜਾਇਦਾਦ ਦੇ ਮਾਲਕੀ ਹੱਕਾਂ ਤੋਂ ਵਾਂਝੇ ਰਹੇ-ਪਾਲਾ ਜਲਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।