‘ ਮੇਰਾ ਘਰ , ਮੇਰੇ ਨਾਮ ’ ਸਕੀਮ ਤਹਿਤ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ - ਨਿਰਦੇਸ਼ਾਂ ’ ਤੇ ਜਹਾਂਗੀਰ ਵਾਸੀਆਂ ਨੂੰ ਮਿਲੇ ਲਾਲ ਲਕੀਰ ਦੇ ਮਾਲਕੀ ਹੱਕ
ਘਨੌਲੀ, 10 ਅਕਤੂਬਰ (ਜਸਵੀਰ ਸਿੰਘ ਸੈਣੀ)–ਪਿੰਡ ਜਹਾਂਗੀਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਪਿੰਡ ਵਾਸੀਆਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਜਾਰੀ ਕੀਤੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਅਤੇ ਸਰਪੰਚ ਯੂਨੀਅਨ ਅਤੇ ਆਪ ਆਗੂ ਪਰਮਿੰਦਰ ਸਿੰਘ ਬਾਲਾ ਮਾਲਕੀ ਹੱਕ ਵੰਡਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ।
ਘਨੌਲੀ, 10 ਅਕਤੂਬਰ (ਜਸਵੀਰ ਸਿੰਘ ਸੈਣੀ)–ਪਿੰਡ ਜਹਾਂਗੀਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਪਿੰਡ ਵਾਸੀਆਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਜਾਰੀ ਕੀਤੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਅਤੇ ਸਰਪੰਚ ਯੂਨੀਅਨ ਅਤੇ ਆਪ ਆਗੂ ਪਰਮਿੰਦਰ ਸਿੰਘ ਬਾਲਾ ਮਾਲਕੀ ਹੱਕ ਵੰਡਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਚੇਅਰਮੈਨ ਮਲਕੀਤ ਸਿੰਘ ਭੰਗੂ ਅਤੇ ਆਪ ਆਗੂ ਪਰਮਿੰਦਰ ਸਿੰਘ ਬਾਲਾ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਜਾਇਦਾਦ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣ ਨਾਲ ਉਨ੍ਹਾਂ ਦੀ ਸੰਪਤੀ ਦੀ ਕੀਮਤ ਵਿਚ ਵਾਧਾ ਹੋਣ ਦੇ ਨਾਲ-ਨਾਲ ਜਾਇਦਾਦ ਸਬੰਧੀ ਕਈ ਤਰ੍ਹਾਂ ਦੀਆਂ ਸਰਕਾਰੀ ਅਤੇ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਦਾ ਰਾਹ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਟੀਫਿਕੇਟ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਵੀ ਮਿਲੇਗੀ। ਇਸ ਮੌਕੇ ਸਰਪੰਚ ਜੋਗਾ ਸਿੰਘ, ਸਰਪੰਚ ਸ਼ਮਸ਼ੇਰ ਸਿੰਘ ਪਤਿਆਲਾ, ਬਲਾਕ ਪ੍ਰਧਾਨ, ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਰੀਡਰ ਸ਼੍ਰੀਕਾਂਤ, ਕਾਨੂੰਗੋ ਗੁਰਮੀਤ ਸਿੰਘ, ਜਗਜੀਤ ਸਿੰਘ, ਬਲਵੀਰ ਕੌਰ, ਹਰਭਜਨ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।