12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਵਿਚ ਆਰ. ਬੀ. ਯੂ. ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ

ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਆਰਬੀਯੂ ਦੀ ਲੜਕੀਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।

ਅਜੀਤ ਡੈਸਕ 12-10-2026
ਰੂਪਨਗਰ, 11 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਆਰਬੀਯੂ ਦੀ ਲੜਕੀਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਈ ਵਿਅਕਤੀਗਤ ਖਿਡਾਰੀਆਂ ਨੇ ਵੀ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫ਼ਾਈ ਕੀਤਾ। ਆਰਬੀਯੂ ਦੇ ਡਾਇਰੈਕਟਰ ਸਪੋਰਟਸ ਕਰਮਵੀਰ ਸਿੰਘ ਨੇ ਦੱਸਿਆ ਕਿ ਵਿਅਕਤੀਗਤ ਮੁਕਾਬਲਿਆਂ ਵਿਚ ਕਰਨ ਨੇ ਅੰਡਰ-21 ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਹਿਜ ਨੇ ਅੰਡਰ-21 ਉੱਚੀ ਛਾਲ ਵਿਚ ਸਿਖਰਲਾ ਸਥਾਨ ਪ੍ਰਾਪਤ ਕੀਤਾ। ਅਰਮਾਨ ਅਤੇ ਨਿਕਿਤਾ ਨੇ ਅੰਡਰ-21 ਲੰਬੀ ਛਾਲ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗੁਰਹਰਮਨ ਕੌਰ ਨੇ ਅੰਡਰ-21 , 400 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸੁਖਪ੍ਰੀਤ ਨੇ ਅੰਡਰ-21 ਉੱਚੀ ਛਾਲ ਵਿਚ ਦੂਜਾ ਸਥਾਨ ਹਾਸਲ ਕੀਤਾ। ਸਪਿੰਦਰ ਨੇ ਵੀ ਅੰਡਰ-21 ਉੱਚੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਯੂਨੀਵਰਸਿਟੀ ਦੀ ਤਗਮਾ ਸੂਚੀ ਵਿਚ ਇੱਕ ਹੋਰ ਤਗਮਾ ਜੋੜਿਆ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਲਗਾਤਾਰ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਨਾਲ-ਨਾਲ ਯੂਨੀਵਰਸਿਟੀ ਵਲੋਂ ਮੁਹੱਈਆ ਕਰਵਾਈ ਜਾ ਰਹੀ ਨਿਯਮਤ ਸਿਖਲਾਈ ਅਤੇ ਖੇਡ ਸਹੂਲਤਾਂ ਦਾ ਨਤੀਜਾ ਹਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਰਬੀਯੂ ਦੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਯੂਨੀਵਰਸਿਟੀ ਦਾ ਨਾਮ ਹੋਰ ਉੱਚਾ ਕਰਨਗੇ। ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਖਿਡਾਰੀ ਅਤੇ ਵਾਲੀਬਾਲ ਟੀਮ ਨੇ ਇਸ ਪ੍ਰਾਪਤੀ ਤੋਂ ਬਾਅਦ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।