12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ

ਪੁਰਖਾਲੀ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ।

ਸਰਕਾਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ 12-10-2026
ਪੁਰਖਾਲੀ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਮੈਂਬਰਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਨੇ ਪੰਜਾਬ ਸਰਕਾਰ ਵਲੋਂ ਭੇਜੇ ਪ੍ਰਸ਼ੰਸਾ ਪੱਤਰ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਸੌਂਪੇ। ਉਨ੍ਹਾਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਕਾਦਮਿਕ ਪ੍ਰਾਪਤੀਆਂ ਅਤੇ ਖੇਡਾਂ ਵਿਚ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਤੰਬਰ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫਾਈਨਲ ਪੇਪਰਾਂ ਦੀ ਤਿਆਰੀ ਤਿਆਰੀ ਲਈ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਵਲੋਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਬੱਚੇ ਸਖ਼ਤ ਮਿਹਨਤ ਕਰਕੇ ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਐਸ.ਐਮ.ਸੀ. ਕਮੇਟੀ ਚੇਅਰਪਰਸਨ ਬਲਜਿੰਦਰ ਕੌਰ, ਅੰਮ੍ਰਿਤਪਾਲ ਸਿੰਘ, ਹਬੀਬ ਕੁਮਾਰ, ਕੁਲਵੀਰ ਕੌਰ, ਸੁੱਚਾ ਸਿੰਘ, ਜਸਵੀਰ ਸਿੰਘ, ਸਤਵੀਰ ਕੌਰ, ਲੈਕ. ਮਲਕੀਅਤ ਕੌਰ, ਲੈਕ. ਸਰਬਜੀਤ, ਲੈਕ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ . ਐੱਫ . ਐੱਲ . ਨੰਗਲ ’ ਚ ਠੇਕਾ ਮੁਲਾਜ਼ਮਾਂ ਦੀ ਕਮਾਈ ’ ਤੇ ਕਥਿਤ ਡਾਕਾ 2 ਤੋਂ 3 ਹਜ਼ਾਰ ਰੁਪਏ ਦੀ ਨਕਦ ਵਸੂਲੀ ਦੇ ਦੋ... ਅਗਲੀ ਖ਼ਬਰ ਰੂਪਨਗਰ ਵਿਚ ਗ਼ੈਰ - ਕਾਨੂੰਨੀ ਮਾਈਨਿੰਗ ਵਿਰੁੱਧ ਰਾਤ ਨੂੰ ਛਾਪੇਮਾਰੀ , ਪੰਜ ਵਿਅਕਤੀ ਗ੍ਰਿਫ਼ਤਾਰ ਤਿੰਨ ਜੇ.ਸੀ.ਬੀ. ਮਸ਼ੀਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।