13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਬ੍ਰਿਟਿਸ਼ ਕੋਲੰਬੀਆ ਸਕੂਲ ਦੇ ਐਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ

ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਈ ਗਈ 70ਵੀਂ ਜ਼ਿਲ੍ਹਾ ਐਥਲੈਟਿਕ ਮੀਟ ਦੌਰਾਨ ਬ੍ਰਿਟਿਸ਼ ਕੋਲੰਬੀਆ ਸਕੂਲ, ਹਿਯਾਤਪੁਰ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ। ਜਾਣਕਾਰੀ ਦਿੰਦਿਆਂ ਮਿਸ ਪੂਜਾ ਪੂਰੀ ਨੇ ਦੱਸਿਆ ਕਿ ਅੰਡਰ-17 ਵਰਗ ਵਿਚ ਸਕੂਲ ਦੇ ਖਿਡਾਰੀ ਸਹਿਜਪ੍ਰੀਤ ਸਿੰਘ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ।

ਜੇਤੂ ਐਥਲੀਟ ਪ੍ਰਿੰਸੀਪਲ ਤੇ ਹੋਰ ਸਟਾਫ਼ ਨਾਲ। ਤਸਵੀਰ: ਢੀਂਡਸਾ 13-10-2026
ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਈ ਗਈ 70ਵੀਂ ਜ਼ਿਲ੍ਹਾ ਐਥਲੈਟਿਕ ਮੀਟ ਦੌਰਾਨ ਬ੍ਰਿਟਿਸ਼ ਕੋਲੰਬੀਆ ਸਕੂਲ, ਹਿਯਾਤਪੁਰ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਉਪਲਬਧੀਆਂ ਹਾਸਲ ਕੀਤੀਆਂ। ਜਾਣਕਾਰੀ ਦਿੰਦਿਆਂ ਮਿਸ ਪੂਜਾ ਪੂਰੀ ਨੇ ਦੱਸਿਆ ਕਿ ਅੰਡਰ-17 ਵਰਗ ਵਿਚ ਸਕੂਲ ਦੇ ਖਿਡਾਰੀ ਸਹਿਜਪ੍ਰੀਤ ਸਿੰਘ ਨੇ 800 ਮੀਟਰ ਅਤੇ 1500 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ। ਇਸ ਤੋਂ ਇਲਾਵਾ 4&100 ਮੀਟਰ ਰਿਲੇਅ ਦੌੜ ਵਿਚ ਵੀ ਉਸਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ। ਉਸਦੀ ਇਸ ਉਪਲਬਧੀ ਨੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਸਕੂਲ ਦੇ ਹੋਣਹਾਰ ਅਥਲੀਟ ਦੀਪਕ ਚੌਹਾਨ ਨੇ 110 ਮੀਟਰ ਹਰਡਲਜ਼ ਮੁਕਾਬਲੇ ਵਿਚ ਆਪਣੀ ਬੇਮਿਸਾਲ ਖੇਡ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸ਼ਾਨਦਾਰ ਸਫਲਤਾ ਦਰਜ ਕੀਤੀ। ਖਿਡਾਰੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੀ ਪ੍ਰਿੰਸੀਪਲ ਮਿਸ ਪੂਜਾ ਪੁਰੀ ਨੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜਿੱਤ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਉਚ ਪੱਧਰ ’ਤੇ ਪਹੁੰਚਾਉਣ ਲਈ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਰੂਪਨਗਰ ਵਿਚ ਰਾਮ - ਲੀਲ੍ਹਾ ਦੇ ਦੂਜੇ ਦਿਨ ਰਾਮ ਜਨਮ , ਸੀਤਾ ਪ੍ਰਗਟ ਹੋਣ ਅਤੇ ਰਾਵਣ ਦੇ ਅੱਤਿਆਚਾਰਾਂ ਦਾ ਮੰਚਨ ਅਗਲੀ ਖ਼ਬਰ ਨੂਰਪੁਰ ਬੇਦੀ ਤੋਂ ਪੀ . ਜੀ . ਆਈ . ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ ਨੇ 116 ਵੀਂ ਲੰਗਰ ਸੇਵਾ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।