14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰ ਦੀ ਵੱਡੀ ਨਲਾਇਕੀ - ਹਰੀਪੁਰ

ਪੁਰਖਾਲੀ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਇਸ ਕਤਲ ਨੂੰ ਸਰਕਾਰ ਦੀ ਵੱਡੀ ਨਲਾਇਕੀ ਦੱਸਿਆ ਅਤੇ ਸਰਕਾਰ ਵਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇੱਕ ਮਹਿਜ਼ ਡਰਾਮਾ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੇ ਅੱਜ ਇੱਕ ਮਾਂ ਦਾ ਪੁੱਤ ਤੇ ਬੱਚਿਆਂ ਦਾ ਪਿਤਾ ਤੇ ਇੱਕ ਸਾਡੀ ਭੈਣ ਦਾ ਪਤੀ ਸਾਥੋਂ ਖੋਹ ਲਿਆ, ਜਿਹੜਾ ਕਿ ਨਸ਼ਿਆਂ ਦੇ ਖਿਲਾਫ਼ ਲੜਦਾ ਸੀ।

ਅਜੀਤ ਡੈਸਕ 14-10-2026
ਪੁਰਖਾਲੀ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਇਸ ਕਤਲ ਨੂੰ ਸਰਕਾਰ ਦੀ ਵੱਡੀ ਨਲਾਇਕੀ ਦੱਸਿਆ ਅਤੇ ਸਰਕਾਰ ਵਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਇੱਕ ਮਹਿਜ਼ ਡਰਾਮਾ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੇ ਅੱਜ ਇੱਕ ਮਾਂ ਦਾ ਪੁੱਤ ਤੇ ਬੱਚਿਆਂ ਦਾ ਪਿਤਾ ਤੇ ਇੱਕ ਸਾਡੀ ਭੈਣ ਦਾ ਪਤੀ ਸਾਥੋਂ ਖੋਹ ਲਿਆ, ਜਿਹੜਾ ਕਿ ਨਸ਼ਿਆਂ ਦੇ ਖਿਲਾਫ਼ ਲੜਦਾ ਸੀ। ਉਹਨਾਂ ਕਿਹਾ ਕਿ ਪੰਜਾਬ ’ਚ ਅੱਜ ਵੀ ਵੱਡੇ ਪੱਧਰ ਤੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ। ਜਿਨਾਂ ਖਿਲਾਫ ਸਰਕਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਕੇਵਲ ਨਸ਼ਾ ਖਾਣ ਪੀਣ ਵਾਲੇ ਨੌਜਵਾਨਾਂ ਤੇ ਪਰਚੇ ਪਾ ਕੇ ਇਹਨਾਂ ਨੌਜਵਾਨਾਂ ਨੂੰ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ ਤੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸਲ ਵਿਚ ਯੁੱਧ ਨਸ਼ਿਆਂ ਵਿਰੁੱਧ ਲੜਾਈ ਪਰਵਿੰਦਰ ਸਿੰਘ ਝੋਟਾ ਵਰਗੇ ਵੀਰ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਖਿਲਾਫ ਲੜਾਈ ਲੜ ਰਿਹਾ ਸੀ, ਪਰ ਨਸ਼ਿਆਂ ਨਾਲ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਮਾਫੀਏ ਨੇ ਉਸ ਨੂੰ ਮਾਰ ਦਿੱਤਾ। ਉਨ੍ਹਾ ਕਿਹਾ ਕਿ ਇਸ ਕਤਲ ਨਾਲ ਜਿਹੜੇ ਲੋਕ ਇਨਾ ਬੁਰਾਈਆਂ ਖ਼ਿਲਾਫ਼ ਲੜਾਈ ਲੜ ਰਹੇ ਹਨ ਅੱਜ ਉਹਨਾਂ ਦਾ ਵੀ ਕਿਤੇ ਨਾ ਕਿਤੇ ਹੌਂਸਲਾ ਟੁੱਟੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਵਿਚ ਹੋ ਰਿਹਾ ਹੈ ਉਹ ਬਹੁਤ ਹੀ ਮੰਦਭਾਗਾ ਹੈ। ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ’ਚ ਅਮਨ ਕਾਨੂੰਨ ਦੀ ਹਾਲਤ ਇਹ ਹੋਈ ਪਈ ਹੈ ਕਿ ਜੋ ਵੀ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਦੇ ਖਿਲਾਫ ਬੋਲ ਰਿਹਾ ਹੈ ਜਾਂ ਆਵਾਜ਼ ਚੁੱਕ ਰਿਹਾ ਉਸ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਅਜਿਹੇ ਲੋਕਾਂ ਦੀ ਸੁਰੱਖਿਆ ਕਰਨ ’ਚ ਫੇਲ੍ਹ ਸਾਬਤ ਹੋਈ ਹੈ, ਜਿਸ ਨਾਲ ਲੋਕਾਂ ’ਚ ਸਰਕਾਰ ਦਾ ਵਿਸ਼ਵਾਸ ਬਿਲਕੁਲ ਉੱਠ ਗਿਆ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕੀਤਾ ਰਸਦ ਭਰਿਆ ਟਰੱਕ ਅਗਲੀ ਖ਼ਬਰ ‘ ਕੌਮਾਂਤਰੀ ਗਰਲ ਚਾਈਲਡ ਡੇਅ ’ ਮੌਕੇ ਬਾਲੜੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।