ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕੀਤਾ ਰਸਦ ਭਰਿਆ ਟਰੱਕ
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋ ਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਹਰ ਸਾਲ ਦਸਹਿਰੇ ਦੇ ਤਿਉਹਾਰ ਮੌਕੇ ਲੰਗਰ ਲਈ ਭੇਜੀ ਜਾਂਦੀ ਰਸਦ ਭਰਿਆ ਟਰੱਕ ਅੱਜ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਸੰਤ ਮਹਾਂਪੁਰਸ਼ਾਂ ਵਲੋਂ ਕੀਤੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਲੰਗਰ ਵਿਚ ਲਗਾਏ ਜਾਣ ਵਾਲੇ ਲੰਗਰ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀ ਰਵਾਨਾ ਹੋਏ।
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋ ਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਹਰ ਸਾਲ ਦਸਹਿਰੇ ਦੇ ਤਿਉਹਾਰ ਮੌਕੇ ਲੰਗਰ ਲਈ ਭੇਜੀ ਜਾਂਦੀ ਰਸਦ ਭਰਿਆ ਟਰੱਕ ਅੱਜ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਸੰਤ ਮਹਾਂਪੁਰਸ਼ਾਂ ਵਲੋਂ ਕੀਤੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਲੰਗਰ ਵਿਚ ਲਗਾਏ ਜਾਣ ਵਾਲੇ ਲੰਗਰ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀ ਰਵਾਨਾ ਹੋਏ। ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਲੰਗਰ ਤਖ਼ਤ ਸਾਹਿਬ ਦੇ ਮੇਨ ਲੰਗਰ ਹਾਲ ਵਿਚ ਮਿਤੀ 18 ਅਕਤੂਬਰ ਤੋਂ 21 ਅਕਤੂਬਰ ਤੱਕ ਹਰ ਸਾਲ ਲਗਾਇਆ ਜਾਵੇਗਾ ਜਿਸ ਵਿਚ ਵੱਖ ਵੱਖ ਤਰ੍ਹਾਂ ਦੇ ਪਕਵਾਨ ਦੇਸੀ ਘਿਓ ਵਿਚ ਤਿਆਰ ਕੀਤੇ ਜਾਣਗੇ ਅਤੇ ਮਠਿਆਈ ਦੇ ਲੰਗਰ ਵੀ ਲਗਾਏ ਜਾਣਗੇ। ਇਸ ਮੌਕੇ ਮੌਜੂਦਾ ਮੁਖੀ ਬਾਬਾ ਸੁਖਪਾਲ ਸਿੰਘ ਭੈਰੋ ਮਾਜਰੇ ਵਾਲੇ, ਬਾਬਾ ਗੁਰਚਰਨ ਸਿੰਘ ਕਰਤਾਰ ਬਿਰਧ ਆਸ਼ਰਮ ਵਾਲੇ, ਬਾਬਾ ਗੁਰਮੇਲ ਸਿੰਘ ਖ਼ਾਲਸਾ ਲੰਗਰਾਂ ਵਾਲੇ, ਬਾਬਾ ਭੁਪਿੰਦਰ ਸਿੰਘ ਸੰਗਤਪੁਰਾ ਵਾਲੇ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਗੁਰਮੁੱਖ ਸਿੰਘ ਲੌਂਗੀਆ, ਰਜਿੰਦਰ ਸਿੰਘ ਸਰਪੰਚ, ਗੁਰਿੰਦਰ ਸਿੰਘ, ਸਮਾਜ ਸੇਵੀ ਜੱਸ ਭੈਰੋ ਮਾਜਰਾ, ਅਰਜਨ ਸਿੰਘ ਭਾਉਵਾਲ, ਗੁਰਿੰਦਰ ਸਿੰਘ ਮਨਸੂਹਾ, ਜਸਪ੍ਰੀਤ ਸਿੰਘ ਗਿੱਲ, ਕਵਲਜੀਤ ਸਿੰਘ ਮਾਛੀਵਾੜਾ ਸਾਹਿਬ, ਬਿੱਟੂ ਜਗਤਪੁਰ, ਰਾਣਾ ਜੀ ਫੂਲ, ਬਾਲੀ ਮਨਸੂਹਾ, ਬਿੰਦਰ ਸਿੰਘ ਸੰਗਤਪੁਰਾ, ਇੰਦਰਜੀਤ ਸਿੰਘ, ਜ਼ੋਰਾਵਰ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।