15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਐਸ . ਐਸ . ਪੀ . ਮਨਿੰਦਰ ਸਿੰਘ ਨਾਲ ਰੂ - ਬਰੂ ਵਿਦਿਆਰਥੀਆਂ ਨੂੰ ਨਿਸ਼ਾਨਾ ਮਿੱਥ ਕੇ ਮਿਹਨਤ ਕਰਨ ਤੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਕੀਤਾ ਪ੍ਰੇਰਿਤ

ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਸਾਸਾ ਇੰਡੀਆ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨਾਲ ਵਿਦਿਆਰਥੀ ਮਿਲਣੀ ਕਰਵਾਈ ਗਈ। ਇਸ ਮੌਕੇ ਅਕੈਡਮੀ ਦੇ 500 ਸੀਨੀਅਰ ਵਿਦਿਆਰਥੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਨਿਸ਼ਾਨਾ ਮਿੱਥ ਕੇ ਮਿਹਨਤ ਕਰਨ, ਅਨੁਸ਼ਾਸਨ ਵਿਚ ਰਹਿਣ ਅਤੇ ਆਪਣੇ ਚਰਿੱਤਰ ਦਾ ਨਿਰੰਤਰ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 15-10-2026
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਸਾਸਾ ਇੰਡੀਆ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨਾਲ ਵਿਦਿਆਰਥੀ ਮਿਲਣੀ ਕਰਵਾਈ ਗਈ। ਇਸ ਮੌਕੇ ਅਕੈਡਮੀ ਦੇ 500 ਸੀਨੀਅਰ ਵਿਦਿਆਰਥੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਨਿਸ਼ਾਨਾ ਮਿੱਥ ਕੇ ਮਿਹਨਤ ਕਰਨ, ਅਨੁਸ਼ਾਸਨ ਵਿਚ ਰਹਿਣ ਅਤੇ ਆਪਣੇ ਚਰਿੱਤਰ ਦਾ ਨਿਰੰਤਰ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸ. ਐਸ. ਪੀ. ਮਨਿੰਦਰ ਸਿੰਘ ਨੇ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਕਿਹਾ ਕਿ ਸਕੂਲੀ ਉਮਰ ਜ਼ਿੰਦਗੀ ਦੀ ਦਿਸ਼ਾ ਤੈਅ ਕਰਨ ਲਈ ਬੇਹੱਦ ਮਹੱਤਵਪੂਰਨ ਹੁੰਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਧਿਆਨ ਭਟਕਾਉਣ ਵਾਲੀਆਂ ਗਤੀਵਿਧੀਆਂ ਤੋਂ ਬਚਣ, ਪੜ੍ਹਾਈ ਵੱਲ ਇਕਾਗਰਤਾ ਬਣਾਈ ਰੱਖਣ ਅਤੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਵਲੋਂ ਪੁਲਿਸ ਅਧਿਕਾਰੀ ਬਣਨ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਆਪਣੇ ਭਵਿੱਖ ਦਾ ਟੀਚਾ ਸਕੂਲੀ ਜੀਵਨ ਦੌਰਾਨ ਹੀ ਨਿਰਧਾਰਿਤ ਕਰਨਾ ਚਾਹੀਦਾ ਹੈ। ਮਾਪਿਆਂ ਤੇ ਅਧਿਆਪਕਾਂ ਨਾਲ ਦੋਸਤਾਨਾ ਸਬੰਧ ਬਣਾਉਣ, ਸਾਰੇ ਵਿਸ਼ਿਆਂ ਨੂੰ ਸਮਝ ਕੇ ਪੜ੍ਹਨ ਅਤੇ ਆਪਣੇ ਵਿਅਕਤੀਤਵ ਨੂੰ ਨਿਖਾਰਨ ਲਈ ਲਗਾਤਾਰ ਯਤਨ ਕਰਨਾ ਸਫਲਤਾ ਲਈ ਜ਼ਰੂਰੀ ਹੈ। ਵਿਦਿਆਰਥੀਆਂ ਨੇ ਇਸ ਦੌਰਾਨ ਉਤਸ਼ਾਹ ਨਾਲ ਸਵਾਲ ਪੁੱਛੇ, ਜਿਨ੍ਹਾਂ ਦੇ ਐਸ. ਐਸ. ਪੀ. ਨੇ ਵਿਸਥਾਰ ਨਾਲ ਜਵਾਬ ਦਿੱਤੇ। ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਨਿੰਦਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਆਪਣੇ ਕੰਮ ਅਤੇ ਵਿਹਾਰ ਰਾਹੀਂ ਸਮਾਜ ਵਿਚ ਵਿਸ਼ੇਸ਼ ਪਛਾਣ ਬਣਾਉਂਦੀਆਂ ਹਨ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਰਾਜਨ ਚੋਪੜਾ, ਫਾਊਂਡਰ ਵਾਈਸ ਪ੍ਰਿੰਸੀਪਲ ਅਤੇ ਸਕੂਲ ਰਿਸੋਰਸ ਅਫ਼ਸਰ ਸੁਦੇਸ਼ ਸੁਜਾਤੀ, ਮੌਜੂਦਾ ਵਾਈਸ ਪ੍ਰਿੰਸੀਪਲ ਵੰਦਨਾ ਵਿਜ, ਸਕੂਲ ਸੁਪਰਡੈਂਟ ਦੀਪਕ ਕੁਮਾਰ ਰਾਣਾ, ਪ੍ਰਬੰਧਕ ਅਫ਼ਸਰ ਗੁਰਦਿਆਲ ਸਿੰਘ, ਸਕੂਲ ਇੰਸਪੈਕਟਰ-ਕਮ-ਮਨੋਵਿਗਿਆਨਕ ਸਲਾਹਕਾਰ ਨਵਜੋਤ ਕੌਰ ਤੇ ਸਕੂਲ ਕੋਆਰਡੀਨੇਟਰ ਸਤਿਆ ਵਰਧਨ ਸਮੇਤ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅੰਤਰਰਾਸ਼ਟਰੀ ਆਫ਼ਤ ਜੋਖ਼ਮ ਘਟਾਓ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕੀਤਾ ਮੋਮਬੱਤੀ ਮਾਰਚ ਪੰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।