16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬੀ . ਕੇ . ਯੂ . ( ਮਝੈਲ ) ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਨੂੰ ਪੁਲਿਸ ਨੇ ਤੜਕੇ - ਤੜਕੇ ਕੀਤਾ ਘਰ ’ ਚ ਬੰਦ

ਪੁਰਖਾਲੀ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਰਵਿੰਦਰ ਸਿੰਘ ਝੋਟਾ ਦੇ ਕੀਤੇ ਕਤਲ ਸਬੰਧੀ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਲੈ ਕੇ ਨੂੰ ਪੁਲਿਸ ਨੇ ਅੱਜ ਤੜਕੇ ਤੜਕੇ ਬੀ. ਕੇ.

ਅਜੀਤ ਡੈਸਕ 16-10-2026
ਪੁਰਖਾਲੀ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਪਰਵਿੰਦਰ ਸਿੰਘ ਝੋਟਾ ਦੇ ਕੀਤੇ ਕਤਲ ਸਬੰਧੀ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਲੈ ਕੇ ਨੂੰ ਪੁਲਿਸ ਨੇ ਅੱਜ ਤੜਕੇ ਤੜਕੇ ਬੀ.ਕੇ.ਯੂ. ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਸੈਣੀ ਪ੍ਰਧਾਨ ਸਰਕਾਰ ਏ-ਖਾਲਸਾ ਫੈਡਰੇਸ਼ਨ ਨੂੰ ਉਨ੍ਹਾਂ ਦੇ ਘਰ ਪੁੱਜ ਕੇ ਉਨ੍ਹਾਂ ਨੂੰ ਘਰ ’ਚ ਬੰਦ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜੈਬ ਸਿੰਘ ਸੈਣੀ ਨੇ ਦੱਸਿਆ ਕਿ ਅੱਜ ਤੜਕਸਾਰ ਪੁਲਿਸ ਫੋਰਸ ਉਨ੍ਹਾਂ ਦੇ ਘਰ ਤੇ ਪਹੁੰਚੀ ਤੇ ਉਨ੍ਹਾਂ ਨੂੰ ਘਰ ’ਚ ਡਿਟੇਨ ਕੀਤਾ ਗਿਆ। ਉਨ੍ਹਾਂ ਨੂੰ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪੁਲਿਸ ਤੜਕਸਾਰ ਉਨ੍ਹਾਂ ਦੇ ਘਰ ਪੁੱਜ ਗਈ ਉੱਤੇ ਉਨ੍ਹਾਂ ਨੂੰ ਘਰ ਵਿਚ ਹੀ ਬੰਦ ਰੱਖਿਆ ਗਿਆ ਤੇ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਡਰਾ ਕੇ ਪ੍ਰਸ਼ਾਸਨ ਸੱਚ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ, ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਲਈ ਆਪਣੀ ਕੁਰਬਾਨੀ ਦਿੱਤੀ ਹੈ। ਜਿਸ ਨੂੰ ਅੱਜ ਸਾਰੀ ਦੁਨੀਆ ਯਾਦ ਕਰ ਰਹੀ ਹੈ। ਉਨ੍ਹਾਂ ਵਲੋਂ ਪੰਜਾਬ ਬੰਦ ਦੇ ਸੱਦੇ ਤੇ ਬੰਦ ਨੂੰ ਸਫਲ ਬਣਾਉਣ ਲਈ ਇਲਾਕਾ ਵਾਸੀਆਂ ਅਤੇ ਦੁਕਾਨਦਾਰ ਭਰਾਵਾਂ ਵਲੋਂ ਦਿੱਤੇ ਸਹਿਯੋਗ ਦਾ ਵੀ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਜੰਤਰ-ਮੰਤਰ ਦੀ ਥਾਂ ਹੋਰਨਾਂ ਸਥਾਨਾਂ ਨੂੰ ਪ੍ਰਦਰਸ਼ਨਾਂ ਲਈ ਤੈਅ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਲੋਂ ਕੇਂਦਰ ਤੇ ਦਿੱਲੀ ਪੁਲ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਵਿਸ਼ਾ ਮਾਹਿਰ ਵਲੋਂ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।