17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸੰਬੰਧੀ ਕਿਸਾਨ ਮੇਲਾ ਕਰਵਾਇਆ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

ਕਿਸਾਨਾਂ , ਕਿਸਾਨ ਬੀਬੀਆਂ ਅਤੇ ਉੱਦਮੀਆਂ ਨੇ ਕੀਤੀ ਸ਼ਮੂਲੀਅਤ 17-10-2026
ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਵਿਸ਼ੇ ’ਤੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ 700 ਤੋਂ ਵੱਧ ਕਿਸਾਨਾਂ, ਕਿਸਾਨ ਬੀਬੀਆਂ ਅਤੇ ਖੇਤੀਬਾੜੀ ਨਾਲ ਜੁੜੇ ਉੱਦਮੀਆਂ ਨੇ ਭਾਗ ਲਿਆ। ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਮੇਲੇ ਵਿਚ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਡਾ. ਪ੍ਰਭਜੋਧ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਨਿਰਮਲ ਸਿੰਘ, ਸਹਿਯੋਗੀ ਨਿਰਦੇਸ਼ਕ, ਕੇ.ਵੀ.ਕੇ. ਮੋਹਾਲੀ ਡਾ. ਬੀ.ਐੱਸ. ਖੱਦਾ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰੂਪਨਗਰ ਸ਼੍ਰੀਮਤੀ ਸੰਜੂ ਅਤੇ ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਕ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬੰਦਨਾ ਭਾਰਦਵਾਜ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਇਸ ਮੌਕੇ ਡਾ. ਸਤਬੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੀਜਾਂ, ਖੇਤੀਬਾੜੀ ਸਾਹਿਤ, ਪਸ਼ੂ ਪੋਸ਼ਣ ਉਤਪਾਦਾਂ ਅਤੇ ਗੰਡੋਇਆਂ ਦੀ ਖਾਦ ਦੀ ਵਿੱਕਰੀ ਵੀ ਕੀਤੀ ਗਈ। ਇਸ ਤੋਂ ਇਲਾਵਾ ਅਨਮੋਲ ਰਤਨ ਕਾਲਜ, ਢੇਰ ਦੇ ਵਿਦਿਆਰਥੀਆਂ ਵਲੋਂ ਨੌਜਵਾਨਾਂ ਵਿਚ ਨਸ਼ਿਆਂ ਦੀ ਸਮੱਸਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਸਮਾਗਮ ਵਿਚ ਪ੍ਰੋਫੈਸਰ (ਸਬਜ਼ੀ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸੰਜੀਵ ਅਹੂਜਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨਾਂ, ਵਿਗਿਆਨੀਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਸੰਸਥਾਵਾਂ ਵਿਚਕਾਰ ਗਿਆਨ ਦੇ ਆਦਾਨ-ਪ੍ਰਦਾਨ ਦਾ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ, ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਸਾਂਝੇ ਯਤਨ ਜਾਰੀ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਕਿਸਾਨਾਂ ਦੀ ਸਹੂਲਤ ਲਈ ਕੇਨ ਹਾਰਵੈਸਟਰ ਦੀ ਖ਼ਰੀਦ ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਨੰਗਲ ਦੀ ਗ੍ਰਾਮ ਪੰਚਾਇਤ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।