19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਜੈਵੀਰ ਸਿੰਘ ਲਾਲਪੁਰਾ ਨੇ ਬਾਬਾ ਉਮੇਦ ਗਿਰੀ ਤੋਂ ਲਿਆ ਆਸ਼ੀਰਵਾਦ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਲਖਣੋਂ ਵਿਖੇ ਪਹੁੰਚ ਕੇ ਬਾਬਾ ਉਮੇਦ ਗਿਰੀ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਅਰਦਾਸ ਕੀਤੀ।

ਬਾਬਾ ਉਮੇਦ ਗਿਰੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਮੌਕੇ ਅਜੈਵੀਰ ਸਿੰਘ ਲਾਲਪੁਰਾ। ਤਸਵੀਰ: ਰਾਜੇਸ਼ ਚੌਧਰੀ 19-10-2026
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਲਖਣੋਂ ਵਿਖੇ ਪਹੁੰਚ ਕੇ ਬਾਬਾ ਉਮੇਦ ਗਿਰੀ ਜੀ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਅਰਦਾਸ ਕੀਤੀ। ਬਾਬਾ ਉਮੇਦ ਗਿਰੀ ਜੀ ਦੇ ਦਰਸ਼ਨ ਕਰਨ ਉਪਰੰਤ ਆਪਣੇ ਅਨੁਭਵ ਸਾਂਝੇ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਅਜਿਹੇ ਪਵਿੱਤਰ ਅਸਥਾਨਾਂ ’ਤੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਮਿਲਦਾ ਹੈ। ਧਾਰਮਿਕ ਅਸਥਾਨ ਸਾਨੂੰ ਸੇਵਾ, ਨਿਮਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਦਾ ਆਸ਼ੀਰਵਾਦ ਜੀਵਨ ਵਿਚ ਨਵੀਂ ਊਰਜਾ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਹੌਸਲਾ ਪ੍ਰਦਾਨ ਕਰਦਾ ਹੈ। ਇਸ ਮੌਕੇ ਐਡਵੋਕੇਟ ਗਗਨ ਲਖਣੋਂ ਅਤੇ ਹੋਰ ਸਮਾਜ ਸੇਵੀ ਵੀ ਮੌਜੂਦ ਸਨ। ਸਾਰਿਆਂ ਨੇ ਬਾਬਾ ਜੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਸਨਾਤਨ ਧਰਮ ਡਰਾਮੈਟਿਕ ਕਲੱਬ ਵਲੋਂ ਕਲਾਕਾਰਾਂ ਦਾ ਸਨਮਾਨ ਭਾਜਪਾ ਆਗੂ ਰਾਜੇਸ਼ ਚੌਧਰੀ ਨੇ ਇਨਾਮ ਵੰਡ ਸਮਾਰੋਹ ਦੌਰਾਨ ਕੀਤੀ ਹ... ਅਗਲੀ ਖ਼ਬਰ ਅਵਾਨਕੋਟ ’ ਚ 5 ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ ਕੈਬਨਿਟ ਮੰਤਰੀ ਬੈਂਸ ਨੇ ਕੀਤਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।