19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁਰਜੀਤ ਸਿੰਘ ਰਾਮਪੁਰ ਕਿਸਾਨ ਵਿੰਗ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਪੁਰਖਾਲੀ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਪ ਆਗੂ ਸੁਰਜੀਤ ਸਿੰਘ ਰਾਮਪੁਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਸੁਰਜੀਤ ਸਿੰਘ ਰਾਮਪੁਰ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਹਨ।

ਅਜੀਤ ਡੈਸਕ 19-10-2026
ਪੁਰਖਾਲੀ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਪ ਆਗੂ ਸੁਰਜੀਤ ਸਿੰਘ ਰਾਮਪੁਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਸੁਰਜੀਤ ਸਿੰਘ ਰਾਮਪੁਰ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਹਨ। ਇਸ ਖ਼ੁਸ਼ੀ ਦੇ ਮੌਕੇ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਤੇ ਲੋਕਾਂ ਤੇ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ, ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰ, ਬਲਾਕ ਸੰਮਤੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ, ਚਰਨਪ੍ਰੀਤ ਸਿੰਘ ਸੈਂਫਲਪੁਰ, ਯੂਥ ਆਗੂ ਬਿੱਲਾ ਬਬਾਨੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਅਜੈਬ ਸਿੰਘ ਸਰਪੰਚ ਸਰਾੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ,ਚਰਨ ਸਿੰਘ ਬਰਦਾਰ, ਦੀਪਿੰਦਰ ਸਿੰਘ ਸਰਪੰਚ ਰਾਮਗੜ੍ਹ ਆਦਿ ਨੇ ਵੀ ਇਸ ਨਿਯੁਕਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਖੇਡਾਂ ਪੰਜਾਬ ਦੀ ਰੂਹ , ਨੌਜਵਾਨਾਂ ਨੂੰ ਪੂਰੀਆਂ ਸਹੂਲਤਾਂ ਦੇਣਾ ਪੰਜਾਬ ਸਾਂਝੀਵਾਲਤਾ ਦਲ ਦਾ ਮਿਸ਼ਨ : ਗੌਰਵ ਰਾਣਾ ਮੋਠਾਪੁ... ਅਗਲੀ ਖ਼ਬਰ ਸਨਾਤਨ ਧਰਮ ਡਰਾਮੈਟਿਕ ਕਲੱਬ ਵਲੋਂ ਕਲਾਕਾਰਾਂ ਦਾ ਸਨਮਾਨ ਭਾਜਪਾ ਆਗੂ ਰਾਜੇਸ਼ ਚੌਧਰੀ ਨੇ ਇਨਾਮ ਵੰਡ ਸਮਾਰੋਹ ਦੌਰਾਨ ਕੀਤੀ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।