19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਖ਼ਾਲਸਾ ਕਾਲਜ ਵਿਖੇ ਯੁਵਕ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਕਲਾ ਤੇ ਸੱਭਿਆਚਾਰ ਦੇ ਰੰਗ ਬਿਖੇਰੇ ਸੁਸਾਇਟੀ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦੇ ਚਾਰ ਰੋਜ਼ਾ ਯੁਵਕ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿੱਖ ਸਿੱਖਿਆ ਸੁਸਾਇਟੀ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਮੇਲੇ ਦੌਰਾਨ ਸੱਭਿਆਚਾਰਕ ਮੁਕਾਬਲੇ ਦੀ ਪੇਸ਼ਕਾਰੀ ਦੀ ਤਸਵੀਰ। 19-10-2026
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦੇ ਚਾਰ ਰੋਜ਼ਾ ਯੁਵਕ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਿੱਖ ਸਿੱਖਿਆ ਸੁਸਾਇਟੀ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦੋਂਕਿ ਡਾ. ਨਿਰਮਲ ਸਿੰਘ ਜੌੜਾ, ਚੇਅਰਪਰਸਨ, ਡਾ. ਸੁਰਜੀਤ ਪਾਤਰ ਚੇਅਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਡਾ. ਅਮਨਦੀਪ ਸਿੰਘ, ਡਾਇਰੈਕਟਰ ਯੁਵਕ ਭਲਾਈ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਮੁੱਖ ਮਹਿਮਾਨ ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਲੁਕੀਆਂ ਕਲਾਤਮਕ ਪ੍ਰਤਿਭਾਵਾਂ ਨੂੰ ਉਭਾਰਨ ਲਈ ਅਹਿਮ ਮੰਚ ਹਨ। ਇਸਦੇ ਨਾਲ ਹੀ ਡਾ. ਨਿਰਮਲ ਸਿੰਘ ਜੌੜਾ ਅਤੇ ਡਾ. ਅਮਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ, ਮਾਂ-ਬੋਲੀ ਅਤੇ ਸਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਵਲੋਂ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨਾਲ ਵਿਚਾਰਾਂ ਤੇ ਤਜਰਬਿਆਂ ਦਾ ਆਦਾਨ-ਪ੍ਰਦਾਨ ਕਰਨ ਦਾ ਸੁਨਹਿਰੀ ਮੌਕਾ ਦਿੰਦੇ ਹਨ। ਇਸ ਮੌਕੇ ਡਾ. ਰਾਜਵੀਰ ਸਿੰਘ ਦੋਂਦ, ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਡਾ. ਤਰਸੇਮ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਸ਼ਾਹੀ, ਡਾ. ਰਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ . ਐੱਸ . ਈ . ਬੀ . ਇੰਪਲਾਈਜ਼ ਫੈਡਰੇਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਤਰ ਸਕੂਲ ਯੁਵਕ ਮੇਲਾ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।