ਝੋਟੇ ਦੀ ਮੌਤ ਦੇ ਰੋਸ ਵਜੋਂ ਮੰਤਰੀ ਦੀ ਕੋਠੀ ਅੱਗੇ ਲਗਾਇਆ ਧਰਨਾ
ਢੇਰ,19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਾਲੀ ਕੋਠੀ ਮੂਹਰੇ ਜ਼ਬਰਦਸਤ ਧਰਨਾ ਲਗਾਇਆ ਗਿਆ। ਇਸ ਮੌਕੇ ਤੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਢੇਰ,19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰ ਪੁਰ ਵਾਲੀ ਕੋਠੀ ਮੂਹਰੇ ਜ਼ਬਰਦਸਤ ਧਰਨਾ ਲਗਾਇਆ ਗਿਆ। ਇਸ ਮੌਕੇ ਤੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲਿਸ ਨੇ ਰੋਹ ਵਿਚ ਆਏ ਕਿਸਾਨਾਂ ਨੂੰ ਕੋਠੀ ਮੂਹਰੇ ਧਰਨਾ ਲਗਾਉਣ ਦਿੱਤਾ। ਇਸ ਮੌਕੇ ਤੇ ਮੋਹਨ ਸਿੰਘ ਧਮਾਣਾ, ਲਖਵਿੰਦਰ ਸਿੰਘ ਰੱਬੀ, ਵੀਰ ਸਿੰਘ ਬੜਵਾ, ਕਾਮਰੇਡ ਸੁਰਜੀਤ ਸਿੰਘ ਢੇਰ, ਜੈਮਲ ਸਿੰਘ ਭੜੀ, ਸਾਬਕਾ ਐਸ. ਡੀ. ਓ. ਮਦਨ ਗੋਪਾਲ, ਤਿਲਕ ਰਾਜ, ਮਾਸਟਰ ਗੁਰਨਾਇਬ ਸਿੰਘ ਜੈਤੇਵਾਲ, ਦਵਿੰਦਰ ਨੰਗਲੀ, ਹਰਤੇਗਵੀਰ ਸਿੰਘ ਤੇਗੀ ਨੇ ਕਿਹਾ ਕਿ 13 ਅਕਤੂਬਰ 2026 ਨੂੰ ਮਾਨਸਾ ਵਿਚ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਇੱਕ ਮੈਡੀਕਲ ਸਟੋਰ ਉੱਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਗਿਆ ਸੀ ਤੇ ਸਾਰੀ ਘਟਨਾ ਫੇਸਬੁੱਕ ਲਾਈਵ ਰਾਹੀਂ ਪੂਰੇ ਪੰਜਾਬ ਨੇ ਆਪਣੀਆਂ ਅੱਖਾਂ ਨਾਲ ਵੇਖੀ। ਇਹ ਕੋਈ ਸਾਧਾਰਨ ਕਤਲ ਨਹੀਂ, ਇਹ ਨਸ਼ਿਆਂ ਖਿਲਾਫ ਪੂਰੇ ਪੰਜਾਬ ਵਿੱਚ ਅਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਹੈ। ਸਾਡਾ ਸਪਸ਼ਟ ਦੋਸ਼ ਹੈ ਕਿ ਪੰਜਾਬ ਵਿੱਚ ਨਸ਼ਾ ਸੌਦਾਗਰਾਂ, ਪੁਲਿਸ ਅਤੇ ਸੱਤਾਧਾ ਰੀ ਨੁਮਾਇੰਦਿਆਂ ਦਾ ਇੱਕ ਗੱਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਛਤਰ-ਛਾਇਆ ਹੇਠ ਨਸ਼ਾ ਪਿੰਡ-ਪਿੰਡ, ਗਲੀ-ਗਲੀ ਵਿਕ ਰਿਹਾ ਹੈ ਅਤੇ ਘਰਾਂ ਦੇ ਘਰ ਉੱਜੜ ਰਹੇ ਹਨ। ਜਿਹੜੇ ਇਸ ਦੇ ਵਿਰੁੱਧ ਬੋਲਦੇ ਹਨ, ਉਨ੍ਹਾਂ ਦੀ ਰਾਖੀ ਕਰਨ ਦੀ ਬਾਂ ਉਨ੍ਹਾਂ ਨੂੰ ਹੀ ਕੁਚਲਿਆ ਜਾਂਦਾ ਹੈ। ਤਿੰਨ ਸਾਲ ਪਹਿਲਾਂ ਪਰਮਿੰਦਰ ਨੇ ਇਸੇ ਦੁਕਾਨਦਾਰ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਫੜਿਆ ਸੀ, ਪਰ ਨਤੀਜਾ ਕੀ ਨਿਕਲਿਆ ਕਿ ਦੁਕਾਨਦਾਰ ਨੂੰ ਰਿਵਾਲਵਰ ਦਾ ਲਾਇਸੈਂਸ ਮਿਲ ਗਿਆ ਅਤੇ ਪਰਮਿੰਦਰ ਨੂੰ ਤਿੰਨ ਮਹੀਨੇ ਜੇਲ੍ਹ ਕੱਟਣੀ ਪਈ। ਸਰਕਾਰ ਨੇ ਸ਼ੁਰੂ ਵਿਚ ਇਸ ਨੂੰ ’ਆਪਸੀ ਰੰਜਿਸ਼’ ਕਹਿ ਕੇ ਮਾਮਲੇ ਦਾ ਰੁੱਖ ਮੋੜਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਤੇ ਮਾਸਟਰ ਕਰਮ ਚੰਦ ਗਨਾਰੂ, ਦਵਿੰਦਰ ਸਰਥਲੀ, ਧਰਮਪਾਲ ਸੈਣੀ, ਤਮਿੰਦਰ ਪ੍ਰੀਤ ਸਿੰਘ, ਜਸਵਿੰਦਰ ਸਿੰਘ, ਸੋਢੀ, ਗੁਰਜੰਟ ਸਿੰਘ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ ਭੱਟੋ ਅਮਰੀਕ ਸਿੰਘ ਬੇਲਾ, ਹਜ਼ਾਰਾਂ ਸਿੰਘ ਪਲਾਸੀ, ਰਾਮਪਾਲ ਤਾਰਾ ਪੁਰ,ਮਾਸਟਰ ਤਰਸੇਮ ਲਾਲ, ਦੇਸਰਾਜ, ਭਗਵੰਤ ਸਿੰਘ ਮਟੌਰ, ਕਸ਼ਮੀਰ ਸਿੰਘ ਨੰਗਲੀ, ਸੁਰਿੰਦਰ ਪਾਲ ਸਿੰਘ ਢੇਰ, ਦਰਸ਼ਨ ਸਿੰਘ ਬੜਵਾ, ਜਸਵੀਰ ਸਿੰਘ, ਜੋਗਰਾਜ, ਮਾਸਟਰ ਬਲਵੀਰ ਸਿੰਘ, ਹਜ਼ਾਰਾ ਸਿੰਘ ਲਸਾੜੀ, ਤਰਨਜੀਤ ਸਿੰਘ ਬੱਬੀ, ਪਰਮਿੰਦਰ ਸਿੰਘ ਲੰਬੜਦਾਰ, ਕਰਮ ਸਿੰਘ ਆਦਿ ਵੀ ਹਾਜ਼ਰ ਸਨ।