20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਢੇਰ,19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦਾ ਅੰਤਰ ਸਕੂਲ ਯੁਵਕ ਮੇਲਾ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕਵਿਤਾ, ਲੈਕਚਰ, ਗੁਰਬਾਣੀ ਸ਼ੁੱਧ ਉਚਾਰਨ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਬਹੁਤ ਸੁੰਦਰ ਤੇ ਵਧੀਆ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬੱਚੀ ਜਸਕਰਨ ਕੌਰ ਨੇ ਗੁਰਬਾਣੀ ਸ਼ੁੱਧ ਉਚਾਰਨ ਮੁਕਾਬਲੇ ਦੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 20-10-2026
ਢੇਰ,19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦਾ ਅੰਤਰ ਸਕੂਲ ਯੁਵਕ ਮੇਲਾ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕਵਿਤਾ, ਲੈਕਚਰ, ਗੁਰਬਾਣੀ ਸ਼ੁੱਧ ਉਚਾਰਨ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿਚ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਬਹੁਤ ਸੁੰਦਰ ਤੇ ਵਧੀਆ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬੱਚੀ ਜਸਕਰਨ ਕੌਰ ਨੇ ਗੁਰਬਾਣੀ ਸ਼ੁੱਧ ਉਚਾਰਨ ਮੁਕਾਬਲੇ ਦੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਸੀਨੀਅਰ ਵਰਗ ਦੇ ਵਿਚ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਬੱਚੀ ਜਸਮੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਸੱਤਵੀਂ ਜਮਾਤ ਦੀ ਵਿਦਿਆਰਥਣ ਬੱਚੀ ਗੁਰਜੋਤ ਕੌਰ ਨੇ ਤੀਸਰੇ ਵਰਗ ਦੇ ਲੈਕਚਰ ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿਦਿਆਰਥੀਆਂ ਨੂੰ ਸਕੂਲ ਵਿਖੇ ਸਵੇਰ ਦੀ ਸਭਾ ਦੇ ਅੰਦਰ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਨਾਨਗਰਾਂ ਦੇ ਵਿਕਾਸ ਲਈ 10 ਲੱਖ ਰੁਪਏ ਦਾ ਦਿੱਤਾ ਚੈੱਕ ਧਾਰਮਿਕ ਜਾਗਰਣ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।