ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਵਲੋਂ ਗੌਰਵ ਰਾਣਾ ਦਾ ਵਿਸ਼ੇਸ਼ ਸਨਮਾਨ
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)- ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਲਹਿਰੀ ਸ਼ਾਹ ਮੰਦਰ ਵਲੋਂ ਨਵਰਾਤਰਿਆਂ ਮੌਕੇ ਕਰਵਾਈ ਜਾ ਰਹੀ ਵਿਸ਼ਾਲ ਦੁਰਗਾ ਪੂਜਾ ਦੌਰਾਨ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਮੰਦਰ ਵਿਖੇ ਨਤਮਸਤਕ ਹੋ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮਾਂ ਭਦਰਕਾਲੀ ਅਤੇ ਮਾਂ ਲਕਸ਼ਮੀ ਦੀ ਪੂਜਾ-ਅਰਚਨਾ ਵਿਚ ਸ਼ਮੂਲੀਅਤ ਕਰਦਿਆਂ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਅਜੀਤ ਡੈਸਕ
20-10-2026