23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ

ਰੂਪਨਗਰ, 22 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲੈ ਕੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਅਜੀਤ ਡੈਸਕ 23-10-2026
ਰੂਪਨਗਰ, 22 ਅਕਤੂਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ 23 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਲੈ ਕੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ, ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਸੁਖਮਨ ਮਾਨ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਭਾਖੜਾ ਸਰਵਿਸ ਸਟੇਸ਼ਨ ਅਤੇ ਏਰੀਅਲ ਟੈਲੀਕਾਮ ਸੋਲਿਊਸ਼ਨਸ ਪ੍ਰਾਈਵੇਟ ਲਿਮਿਟਿਡ ਵਲੋਂ 93 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਕੈਂਪ ਦੌਰਾਨ ਭਾਖੜਾ ਸਰਵਿਸ ਸਟੇਸ਼ਨ ਲਈ 53 ਜਿਸ ਵਿਚ ਐੱਚ.ਆਰ. ਐਗਜ਼ੀਕਿਊਟਿਵ, ਸਰਵਿਸ ਮੈਨੇਜਰ, ਅਕਾਊਂਟੈਂਟ, ਕੈਸ਼ੀਅਰ, ਫੀਲਡ ਸੇਲਜ਼ ਐਗਜ਼ੀਕਿਊਟਿਵ, ਇੰਸੋਰੈਂਸ ਕੰਸਲਟੈਂਟ, ਆਰ.ਸੀ. ਕੰਸਲਟੈਂਟ, ਕਸਟਮਰ ਕੇਅਰ ਐਗਜ਼ੀਕਿਊਟਿਵ, ਮੁਲਾਜ਼ਮਾਂ ਦੀ ਭਰਤੀ ਨਾਲ ਸਬੰਧਤ ਹੋਰ ਅਸਾਮੀਆਂ, ਟੈਕਨੀਸ਼ੀਅਨ, ਸਟੋਰ ਕੀਪਰ, ਸਕਿਉਰਿਟੀ ਗਾਰਡ, ਵਾਸ਼ਿੰਗ ਬੁਆਏ, ਪੈਂਟਰੀ ਅਟੈਂਡੈਂਟ ਅਤੇ ਹਾਊਸਕੀਪਿੰਗ ਬੁਆਏ ਸ਼ਾਮਿਲ ਹਨ। ਇਨ੍ਹਾਂ ਅਸਾਮੀਆਂ ਲਈ ਯੋਗਤਾ ਅਨੁਸਾਰ 5ਵੀਂ, 8ਵੀਂ, 10ਵੀਂ, 12ਵੀਂ, ਗ੍ਰੈਜੂਏਸ਼ਨ, ਬੀ.ਕਾਮ./ਐੱਮ.ਕਾਮ. ਅਤੇ ਆਈ.ਟੀ.ਆਈ. ਜਾਂ ਡਿਪਲੋਮਾ ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਅਸਾਮੀ ਲਈ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰਬੇਦੀ, ਨੰਗਲ ਅਤੇ ਪੋਂਟਾ ਸਾਹਿਬ( ਹਿਮਾਚਲ ਪ੍ਰਦੇਸ਼) ਵਿਖੇ ਹੋਵੇਗੀ। ਚੁਣੇ ਗਏ ਉਮੀਦਵਾਰਾਂ (ਲੜਕ ੇ/ਲੜਕੀਆਂ) ਨੂੰ ਅਸਾਮੀਆਂ ਅਨੁਸਾਰ ਤਨਖ਼ਾਹ, ਇੰਟਰਵਿਊ ਅਤੇ ਤਜਰਬੇ ਦੇ ਆਧਾਰ ਉੱਤੇ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਯੋਗ ਉਮੀਦਵਾਰ ਆਪਣੇ ਵਿਦਿਅਕ ਸਰਟੀਫਿਕੇਟਾਂ ਅਤੇ ਬਾਇਓਡਾਟਾ ਸਮੇਤ 23 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕਰ ਸਕਦੇ ਹਨ। ਵਿਭਾਗ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਪਲੇਸਮੈਂਟ ਕੈਂਪ ਵਿਚ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਬੀ. ਸੀ. ਵਿੰਗ ਦੇ ਹਲਕਾ ਪ੍ਰਧਾਨ ਗੁਰਨਾਮ ਸਿੰਘ ਮਟੌਰ, ਪੀ. ਏ. ਸੀ. ਕਮੇਟੀ ਮੈਂਬਰ ਜਥੇਦਾਰ... ਅਗਲੀ ਖ਼ਬਰ ਏ . ਬੀ . ਵੀ . ਪੀ. ਨੇ ਪੰਜਾਬ ’ ਚ ਵਧ ਰਹੇ ਨਸ਼ਿਆਂ ਖ਼ਿਲਾਫ਼ ਡੀ . ਜੀ . ਪੀ ਦਫ਼ਤਰ ਦੇ ਬਾਹਰ ਕੀਤਾ ਸ਼ਾਂਤੀਪੂਰਨ ਰੋਸ ਪ੍ਰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।