ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਕੈਂਪਸ ਵਿਚ ਦੋ ਦਿਨਾਂ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਹੋਈਆਂ ਸੰਪੰਨ
ਕਾਹਨਪੁਰ ਖੂਹੀ, 24 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਐਜੂਕੇਸ਼ਨ ਸੋਸਾਇਟੀ, ਡੂਮੇਵਾਲ ਵਲੋਂ ਦੋ ਦਿਨਾਂ ਖੇਡ ਸਮਾਗਮ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਕੈਂਪਸ ਵਿਚ ਇਨਾਮ ਵੰਡ ਸਮਾਰੋਹ ਨਾਲ ਸੰਪੰਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਰਾਜਿੰਦਰ ਕਿਸਾਨਾਂ ਨੇ ਦੱਸਿਆ ਕਿ ਖੇਡ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੇ ਦੱਸਿਆ ਕਿ ਇਸ ਸ਼ੁੱਭ ਮੌਕੇ ’ਤੇ ਮੁੱਖ ਮਹਿਮਾਨ ਦਲਜੀਤ ਸਿੰਘ ਰਾਣਾ ਸਾਬਕਾ ਡੀ.
ਦ
ਦਲਜੀਤ ਸਿੰਘ ਰਾਣਾ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਤੇ ਹੋਰ। ਤਸਵੀਰ: ਗੁਰਬੀਰ ਵਾਲੀਆ
25-10-2026
ਕਾਹਨਪੁਰ ਖੂਹੀ, 24 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਐਜੂਕੇਸ਼ਨ ਸੋਸਾਇਟੀ, ਡੂਮੇਵਾਲ ਵਲੋਂ ਦੋ ਦਿਨਾਂ ਖੇਡ ਸਮਾਗਮ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਕੈਂਪਸ ਵਿਚ ਇਨਾਮ ਵੰਡ ਸਮਾਰੋਹ ਨਾਲ ਸੰਪੰਨ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਰਾਜਿੰਦਰ ਕਿਸਾਨਾਂ ਨੇ ਦੱਸਿਆ ਕਿ ਖੇਡ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਕਰਵਾਈਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੇ ਦੱਸਿਆ ਕਿ ਇਸ ਸ਼ੁੱਭ ਮੌਕੇ ’ਤੇ ਮੁੱਖ ਮਹਿਮਾਨ ਦਲਜੀਤ ਸਿੰਘ ਰਾਣਾ ਸਾਬਕਾ ਡੀ.ਆਈ.ਜੀ. ਜੋ ਕਿ ਇੱਕ ਤਜਰਬੇਕਾਰ ਅੰਤਰਰਾਸ਼ਟਰੀ ਜੈਵਲਿਨ ਥਰੋ ਦੇ ਏਸ਼ੀਅਨ ਗੋਲਡ ਮੈਡਲ ਖਿਡਾਰੀ ਹਨ। ਉਨ੍ਹਾਂ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਮੋਟੀਵੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਤੇ ਬੱਚੇ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ’ਤੇ ਆਏ ਹੋਏ ਮੁੱਖ ਮਹਿਮਾਨ ਸਾਬਕਾ ਡੀ.ਆਈ.ਜੀ ਦਲਜੀਤ ਸਿੰਘ ਰਾਣਾ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਸਕੂਲ ਦੇ ਡਾਇਰੈਕਟਰ ਤੇ ਅਧਿਆਪਕਾਂ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਵਿਚ ਮਿਡਲ ਅਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ। ਇਹ ਖੇਡਾਂ ਕੁਆਡੀਨੇਟਰ ਸੰਜੀਵ ਕੁਮਾਰ ਅਤੇ ਅਧਿਆਪਕ ਸੁਖਬੀਰ ਸਿੰਘ, ਮਨਦੀਪ ਸਿੰਘ ਦੇਖ-ਰੇਖ ਹੇਠ ਕਰਵਾਈਆਂ ਗਈਆਂ। ਇਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਕਈ ਖੇਡਾਂ ਵਿਚ ਹਿੱਸਾ ਲਿਆ ਅਤੇ ਜਿਸ ਵਿਚ ਕਬੱਡੀ, ਖੋ-ਖੋ ਰੱਸਾਕਸ਼ੀ, ਵਾਲੀਬਾਲ, ਸੌ ਅਤੇ ਦੋ ਸੌ ਮੀਟਰ ਰੇਸ ਅਤੇ ਲੋਂਗ ਜੰਪ ਆਦਿ ਖੇਡਾਂ ਸਨ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਰਾਜਿੰਦਰ ਕਿਸਾਨਾਂ ਜੀ ਦੁਆਰਾ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਗਏ। ਉਨ੍ਹਾਂ ਸਾਰਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਪੋਰਟਸਮੀਟ ਲਈ ਮਿਹਨਤ ਕੀਤੀ। ਇਸ ਮੌਕੇ ’ਤੇ ਅਧਿਆਪਕ ਵਾਈਸ ਪ੍ਰਿੰਸੀਪਲ ਮੈਡਮ ਸਿਮਰਨ ਕਿਸਾਨਾਂ, ਸੰਜੀਵ ਕੁਮਾਰ, ਸੁਖਬੀਰ ਸਿੰਘ, ਮਨਦੀਪ ਸਿੰਘ, ਮਨੀਸ਼ਾ ਰਾਣੀ, ਰਮਨਦੀਪ ਕੌਰ, ਹਰਸ਼ਦੀਪ ਕੌਰ, ਤਾਨੀਆ, ਮੀਨਾ ਦੇਵੀ ਅਤੇ ਰੁਪਿੰਦਰ ਕੌਰ ਆਦਿ ਅਧਿਆਪਕ ਸ਼ਾਮਿਲ ਸਨ।