25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੋਰਾਂ ਵਲੋਂ ਇੱਕ ਹੀ ਰਾਤ ਵਿਚ ਬੇਲਿਆਂ ਦੇ ਤਿੰਨ ਗੁਰੂ ਘਰਾਂ ਤੇ ਮੰਦਰ ਦੀ ਗੋਲਕ ਦੇ ਤਾਲੇ ਤੋੜੇ

ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਮਰਪੁਰ ਬੇਲਾ ਤੇ ਗੋਬਿੰਦਪੁਰ ਬੇਲਾ ਦੇ ਤਿੰਨ ਗੁਰੂ ਘਰਾਂ ਸਮੇਤ ਸ਼ਿਵ ਮੰਦਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੀਤੀ ਰਾਤ ਚੋਰ ਕਰੀਬ ਢਾਈ ਲੱਖ ਰੁਪਏ ਦੀ ਚੜ੍ਹਾਵਾ ਰਾਸ਼ੀ ਚੋਰੀ ਕਰਕੇ ਫ਼ਰਾਰ ਹੋ ਗਏ ਹਨ। ਪਿੰਡ ਅਮਰਪੁਰ ਬੇਲਾ ਨੀਲਾ ਵਿਖੇ ਇੱਕੋ ਰਾਤ ਦੋ ਗੁਰਦੁਆਰਾ ਸਾਹਿਬਾਨ ਵਿਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਪਿੰਡ ਵਾਸੀਆਂ ਅਤੇ ਸੰਗਤ ਵਿਚ ਚਿੰਤਾ ਪਾਈ ਜਾ ਰਹੀ ਹੈ।

ਪਿੰਡ ਅਮਰਪੁਰ ਬੇਲਾ ਵਿਖੇ ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਅਜਮੇਰ ਸਿੰਘ, ਸੂਬੇਦਾਰ ਚੰਨਣ ਸਿੰਘ, ਨੰਬਰਦਾਰ ਕਸ਼ਮੀਰ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਗੌਰਵ ਰਾਣਾ। ਤਸਵੀਰਾਂ: ਢੀਂਡਸਾ 25-10-2026

ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਮਰਪੁਰ ਬੇਲਾ ਤੇ ਗੋਬਿੰਦਪੁਰ ਬੇਲਾ ਦੇ ਤਿੰਨ ਗੁਰੂ ਘਰਾਂ ਸਮੇਤ ਸ਼ਿਵ ਮੰਦਿਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਬੀਤੀ ਰਾਤ ਚੋਰ ਕਰੀਬ ਢਾਈ ਲੱਖ ਰੁਪਏ ਦੀ ਚੜ੍ਹਾਵਾ ਰਾਸ਼ੀ ਚੋਰੀ ਕਰਕੇ ਫ਼ਰਾਰ ਹੋ ਗਏ ਹਨ। ਪਿੰਡ ਅਮਰਪੁਰ ਬੇਲਾ ਨੀਲਾ ਵਿਖੇ ਇੱਕੋ ਰਾਤ ਦੋ ਗੁਰਦੁਆਰਾ ਸਾਹਿਬਾਨ ਵਿਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਪਿੰਡ ਵਾਸੀਆਂ ਅਤੇ ਸੰਗਤ ਵਿਚ ਚਿੰਤਾ ਪਾਈ ਜਾ ਰਹੀ ਹੈ। ਅਣਪਛਾਤੇ ਚੋਰਾਂ ਵਲੋਂ ਗੁਰਦੁਆਰਾ ਸਿੰਘ ਸਭਾ ਸਾਹਿਬ ਅਤੇ ਪਿੰਡ ਦੀ ਉੱਪਰਲੀ ਬਸਤੀ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਬਣਾਂ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਦੋਵਾਂ ਥਾਵਾਂ ਤੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਹੋਣ ਦਾ ਅੰਦਾਜ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੋਰਾਂ ਨੇ ਗੁਰਦੁਆਰਾ ਸਿੰਘ ਸਭਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਣ ਮਗਰੋਂ ਗੋਲਕ ਵਿਚੋਂ ਲਗਭਗ 30 ਤੋਂ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਵਿਅਕਤੀ ਜੁੱਤੀਆਂ ਸਮੇਤ ਗੁਰੂ ਘਰ ਦੇ ਅੰਦਰ ਦਾਖ਼ਲ ਹੋਇਆ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਬਣਾਂ ਸਾਹਿਬ ਦੀ ਗੋਲਕ ਵਿਚੋਂ ਸਾਲ ਭਰ ਦੌਰਾਨ ਸੰਗਤ ਵਲੋਂ ਚੜ੍ਹਾਈ ਗਈ ਲਗਭਗ ਡੇਢ ਲੱਖ ਰੁਪਏ ਦੀ ਰਕਮ ਵੀ ਚੋਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੌਕੇ ’ਤੇ ਸਿਰਫ਼ ਕੁੱਝ ਭਾਨ ਹੀ ਬਚੀ ਹੋਈ ਮਿਲੀ। ਉੱਥੇ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਇਸੇ ਪ੍ਰਕਾਰ ਨਾਲ ਗੋਬਿੰਦਪੁਰ ਬੇਲਾ ਦੇ ਗੁਰਦੁਆਰਾ ਸਾਹਿਬ ਤੇ ਸ਼ਿਵ ਮੰਦਿਰ ਵਿਚੋਂ ਵੀ ਕਰੀਬ 70 ਹਜ਼ਾਰ ਰੁਪਏ ਦੀ ਨਗਦੀ ਦੋਨਾਂ ਅਸਥਾਨਾਂ ਤੋਂ ਚੋਰੀ ਕੀਤੀ ਗਈ ਹੈ। ਚਾਰੇ ਧਾਰਮਿਕ ਸਥਾਨਾਂ ਦੀ ਚੋਰੀ ਹੋਈ ਨਗਦੀ ਅੰਦਾਜ਼ਨ ਢਾਈ ਲੱਖ ਰੁਪਏ ਬਣਦੀ ਹੈ। ਚੋਰੀ ਦੀਆਂ ਘਟਨਾਵਾਂ ਦਾ ਪਤਾ ਲੱਗਣ ’ਤੇ ਪੰਜਾਬ ਮੋਰਚੇ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਨੇ ਪਿੰਡ ਦੇ ਸਰਪੰਚ ਅਜਮੇਰ ਸਿੰਘ, ਸੂਬੇਦਾਰ ਚੰਨਣ ਸਿੰਘ, ਨੰਬਰਦਾਰ ਕਸ਼ਮੀਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨਾਲ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ।ਗੌਰਵ ਰਾਣਾ ਨੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਇਸ ਤਰ੍ਹਾਂ ਦੀਆਂ ਚੋਰੀ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਗੁਰਦੁਆਰਾ ਸਾਹਿਬ ਦੀ ਸੰਗਤ ਦੀ ਆਸਥਾ ਦੇ ਕੇਂਦਰ ਹਨ ਅਤੇ ਇੱਥੇ ਅਜਿਹੀਆਂ ਘਟਨਾਵਾਂ ਵਾਪਰਨਾ ਸੁਰੱਖਿਆ ਪ੍ਰਬੰਧਾਂ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਬਿਨਾਂ ਦੇਰੀ ਕੀਤੇ ਜਾਂਚ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਚੋਰੀ ਹੋਈ ਨਕਦੀ ਬਰਾਮਦ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪਹਿਲਾਂ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲੋਕਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ ਸੀ, ਜਿਸ ਤੋਂ ਬਾਅਦ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਈ ਸੀ। ਹੁਣ ਮੁੜ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਪਿੰਡ ਦੇ ਸਰਪੰਚ ਅਜਮੇਰ ਸਿੰਘ, ਸੂਬੇਦਾਰ ਚੰਨਣ ਸਿੰਘ, ਕਰਮ ਸਿੰਘ ਨੰਬਰਦਾਰ, ਉਜਾਗਰ ਸਿੰਘ ਬੇਲਾ, ਸੁਰਜੀਤ ਸਿੰਘ ਅਤੇ ਹੋਰ ਪਿੰਡ ਵਾਸੀਆਂ ਵਲੋਂ ਪੁਲਿਸ ਥਾਣਾ ਨੂਰਪੁਰ ਬੇਦੀ ਦੇ ਮੁੱਖ ਅਫ਼ਸਰ ਨੂੰ ਦਰਖ਼ਾਸਤ ਦੇ ਕੇ ਦੋਵਾਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰਨ, ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਅਤੇ ਚੋਰੀ ਹੋਈ ਨਕਦੀ ਬਰਾਮਦ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।

ਪਿਛਲੀ ਖ਼ਬਰ ਸਵਰਾਜ ਮਾਜਦਾ ਵਰਕਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।