26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਉੱਤਰੇਗੀ ਸੜਕਾਂ ’ ਤੇ : ਅਸ਼ਵਨੀ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ

ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਵਲੋਂ ਅੱਜ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਸ਼ਿਵ ਮੰਦਰ, ਨੂਰਪੁਰ ਬੇਦੀ ਵਿਖੇ ਇੱਕ ਵਿਸ਼ਾਲ ਅਤੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਮੁੱਖ ਤੌਰ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 26-10-2026
ਨੂਰਪੁਰ ਬੇਦੀ, 25 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਵਲੋਂ ਅੱਜ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੀ ਅਗਵਾਈ ਹੇਠ ਸ਼ਿਵ ਮੰਦਰ, ਨੂਰਪੁਰ ਬੇਦੀ ਵਿਖੇ ਇੱਕ ਵਿਸ਼ਾਲ ਅਤੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਮੁੱਖ ਤੌਰ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ। ਸ਼ਰਮਾ ਨੇ ਮੌਜੂਦਾ ਸੜੇ ਹੋਏ ਸਿਸਟਮ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਆਮ ਲੋਕ ਤਿੰਨ ਤਰ੍ਹਾਂ ਦੇ ਤਸ਼ੱਦਦ ਝੱਲ ਰਿਹਾ ਹੈ। ਨਸ਼ਿਆਂ ਦਾ ਤਸ਼ੱਦਦ, ਗੁੰਡਾਗਰਦੀ ਦਾ ਤਸ਼ੱਦਦ ਅਤੇ ਸਰਕਾਰ ਦੀ ਅਣਗਹਿਲੀ ਦਾ ਤਸ਼ੱਦਦ। ਉਨ੍ਹਾਂ ਕਿਹਾ ਕਿ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਹੁਣ ਚੁੱਪ ਨਹੀਂ ਬੈਠੇਗੀ, ਅਸੀਂ ਸੜਕਾਂ ’ਤੇ ਉੱਤਰਾਂਗੇ ਅਤੇ ਲੋਕਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜਾਂਗੇ। ਉਨ੍ਹਾਂ ਮੌਜੂਦਾ ਸਰਕਾਰ ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਤੌਰ ਤੇ 4 ਵੱਡੇ ਮੁੱਦੇ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਾਧੇ ਕਹਿਰ ਨਾਲ ਨੌਜਵਾਨ ਪੀੜ੍ਹੀ ਤਬਾਹ ਹੋ ਰਹੀ ਹੈ ਪਰੰਤੂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅੱਖਾਂ ਬੰਦ ਕਰੀ ਬੈਠੀ ਹੈ। ਕਾਨੂੰਨ ਵਿਵਸਥਾ ਅਤੇ ਗੈਂਗਸਟਰ ਕਲਚਰ ਦੇ ਮੁੱਦੇ ਦੀ ਗੱਲ ਕਰਦੇ ਆ ਉਨ੍ਹਾਂ ਕਿਹਾ ਅੱਜ ਹਰ ਪਾਸੇ ਗੈਂਗਸਟਰਾਂ ਦਾ ਰਾਜ ਹੈ ਤੇ ਸ਼ਰੇਆਮ ਫਰੋਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਆਮ ਆਦਮੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਨੇ ਕਿਹਾ ਕਿ ਸਰਕਾਰ ਵਿਕਾਸ ਦੇ ਝੂਠੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਇਸ ਤੋਂ ਇਲਾਵਾ ਬਿਜਲੀ, ਪਾਣੀ, ਸਿਹਤ ਸਹੂਲਤਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਵੀ ਚਰਚਾ ਕੀਤੀ ਗਈ। ਅੰਤ ਵਿਚ ਫ਼ੈਸਲਾ ਕੀਤਾ ਗਿਆ ਕਿ ਬਲਾਕ ਕਾਂਗਰਸ ਕਮੇਟੀ ਨੂਰਪੁਰ ਬੇਦੀ ਵਲੋਂ ਜਲਦੀ ਹੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਜਿੱਲ੍ਹਾ ਪੱਧਰ ਤੇ ਇੱਕ ਵੱਡਾ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ, ਸਰਪੰਚ, ਪੰਚ ਅਤੇ ਸਥਾਨਕ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀ ਰੂਪਨਗਰ ਮੰਡਲ ਕਾਰਜਕਾਰਨੀ ਮੀਟਿੰਗ ’ ਚ ਸੰਗਠਨ ਦੀ ਮਜ਼ਬੂਤੀ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ... ਅਗਲੀ ਖ਼ਬਰ ਨੇਚਰ ਕੈਂਪ ਵਿਚ ਭਾਗ ਲੈਣ ਵਾਲੇ ਲੁਠੇੜੀ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।