ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਪਾਵਰ ਕਾਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਦੀ ਚੋਣ ’ਤੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਪਾਵਰ ਕਲੋਨੀ ਫੁੱਟਬਾਲ ਕਲੱਬ ਦੇ ਪ੍ਰਧਾਨ ਅਤੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਣ ਸਿੰਘ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਜੁਆਇੰਟ ਸਕੱਤਰ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ’ਤੇ ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਖੇਡ ਪ੍ਰੇਮੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਮਨਮੋਹਣ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਰਿਟਰਨਿੰਗ ਅਫ਼ਸਰ ਤੇ ਸਾਬਕਾ ਏ.ਡੀ.ਸੀ. ਅਵਤਾਰ ਸਿੰਘ, ਜੇ.ਸੀ.ਟੀ. ਦੇ ਮਾਲਕ ਸਮੀਰ ਥਾਪਰ ਅਤੇ ਨਵੇਂ ਚੁਣੇ ਪ੍ਰਧਾਨ ਸੱਤਿਆਜੀਤ ਸਿੰਘ।
26-10-2026