26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ ਨੇ ‘ ਆਪ ’ ਦਾ ਚੋਣ ਨਿਸ਼ਾਨ ਝਾੜੂ ਸਾੜਿਆ

ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਐਂਟੀ ਡਰੱਗਜ਼ ਟਾਸਕ ਫੋਰਸ ਦੇ ਸੰਚਾਲਕ ਅਤੇ ਨਸ਼ਾ ਵਿਰੋਧੀ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਵਿਚ ਆਪ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਮਾਨਸਾ ਵਿਚ ਇੱਕ ਕੈਮਿਸਟ ਦੇ ਹੱਥੋਂ ਪਰਵਿੰਦਰ ਸਿੰਘ ਖ਼ਾਲਸਾ ਦਾ ਕਤਲ ਪੰਜਾਬ ਵਿਚ ਵਧ ਰਹੇ ਨਸ਼ਿਆਂ ਅਤੇ ਅਪਰਾਧ ਦਾ ਤਿੱਖਾ ਸਬੂਤ ਹੈ।

ਮੌਜੂਦਾ ‘ਆਪ’ ਸਰਕਾਰ ਦਾ ਚੋਣ ਨਿਸ਼ਾਨ ਝਾੜੂ ਸਾੜਦੇ ਹੋਏ ਅਕਾਲੀ ਆਗੂ ਤੇ ਵਰਕਰ। 26-10-2026
ਮੋਰਿੰਡਾ, 25 ਅਕਤੂਬਰ (ਪ੍ਰਿਤਪਾਲ ਸਿੰਘ)-ਐਂਟੀ ਡਰੱਗਜ਼ ਟਾਸਕ ਫੋਰਸ ਦੇ ਸੰਚਾਲਕ ਅਤੇ ਨਸ਼ਾ ਵਿਰੋਧੀ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਵਿਚ ਆਪ ਦਾ ਚੋਣ ਨਿਸ਼ਾਨ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਮਾਨਸਾ ਵਿਚ ਇੱਕ ਕੈਮਿਸਟ ਦੇ ਹੱਥੋਂ ਪਰਵਿੰਦਰ ਸਿੰਘ ਖ਼ਾਲਸਾ ਦਾ ਕਤਲ ਪੰਜਾਬ ਵਿਚ ਵਧ ਰਹੇ ਨਸ਼ਿਆਂ ਅਤੇ ਅਪਰਾਧ ਦਾ ਤਿੱਖਾ ਸਬੂਤ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਅਤੇ ਨਸ਼ਾ ਮੁਕਤੀ ਦੇ ਦਾਅਵੇ ਕੁੱਝ ਹੋਰ ਹਨ ਅਤੇ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਸੰਧੂ ਨੇ ਦੱਸਿਆ ਕਿ ਮਾਨਸਾ ਦੀ ਐਕਸ਼ਨ ਕਮੇਟੀ ਵਲੋਂ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰ ਹੇ ਮੋਰਚੇ ਦੇ ਸਮਰਥਨ ਵਿਚ ਮੌਜੂਦਾ ਸਰਕਾਰ ਦਾ ਚੋਣ ਨਿਸ਼ਾਨ ਝਾੜੂ ਸਾੜਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਕਸਬਿਆਂ, ਸ਼ਹਿਰਾਂ ਅਤੇ ਨਗਰਾਂ ਵਿਚ ਅਕਾਲੀ ਦਲ ਪੀੜਤ ਪਰਿਵਾਰ ਅਤੇ ਮੋਰਚੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਝਾੜੂ ਸਾੜਕੇ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਮੌਜੂਦਾ ਸਰਕਾਰ ਦੇ ਪਤਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੋਕਾਂ ਦਾ ਭਰੋਸਾ ਇਸ ਤੋਂ ਉੱਠ ਚੁੱਕਾ ਹੈ। ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਾਉਣ ਲਈ ਆਵਾਜ਼ ਉਠਾਈ ਸੀ, ਪਰ ਉਸ ਦੀ ਹੱਤਿਆ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਨੂੰ ਪੂਰੀ ਆਜ਼ਾਦੀ ਮਿਲੀ ਹੋਈ ਹੈ। ਸੰਧੂ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਰ ਘਰ ਵਿਚ ਪਹੁੰਚ ਕੇ ਲੋਕਾਂ ਨੂੰ ਇਸ ਸੰਘਰਸ਼ ਨਾਲ ਜੋੜੇਗਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਲਈ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਇਸ ਸਰਕਾਰ ਦਾ ਅੰਤ ਕਰਨ ਦਾ ਫ਼ੈਸਲਾ ਕਰਨਗੇ। ਇਸ ਮੌਕੇ ਹਲਕਾ ਪ੍ਰਧਾਨ ਸੁਰਜੀਤ ਸਿੰਘ ਤਾਜਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਰੁਪਿੰਦਰ ਸਿੰਘ ਹੈਪੀ ਲੱਖੇਵਾਲ, ਸੀਨੀਅਰ ਅਕਾਲੀ ਆਗੂ ਸਾਬਕਾ ਕੌਂਸਲਰ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਯੂਥ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ, ਸੀਨੀਅਰ ਆਗੂ ਅਸ਼ਵਨੀ ਸ਼ਰਮਾ, ਕੁਲਬੀਰ ਸਿੰਘ ਸੈਣੀ, ਅੰਮ੍ਰਿਤ ਪਾਲ ਸਿੰਘ ਰਾਏਪੁਰ, ਸੂਬਾ ਮੀਤ ਪ੍ਰਧਾਨ ਬੀ.ਸੀ ਵਿੰਗ ਗੁਲਸ਼ਨ ਦੀਪ ਸਿੰਘ, ਯੁਵਰਾਜ ਸਿੰਘ, ਮਜੀਦ ਖ਼ਾਨ ਪ੍ਰਧਾਨ ਮਨਿਓਰਟੀ ਸੈਲ, ਯੂਥ ਪ੍ਰਧਾਨ ਲੱਖੀ ਸ਼ਾਹ, ਅਮਰਿੰਦਰ ਸਿੰਘ ਹੈਲੀ ਅਤੇ ਤਰਲੋਚਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਜਿੰਦਵੜੀ ਵਿਖੇ ਕਰਵਾਇਆ ਇੱਕ ਰੋਜ਼ਾ ਛਿੰਝ ਮੇਲਾ ਸਰਗੀ ਮਾਨ ਦੇ ਗੀਤਾਂ ਤੇ ਝੂਮ ਉੱਠੇ ਦਰਸ਼ਕ ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।