27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰੂਪਨਗਰ ’ ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਰੂਪਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਰਹਿੰਦ ਨਹਿਰ ਦੇ ਕਿਨਾਰੇ ਸਥਿਤ ਮਹਾਂਰਿਸ਼ੀ ਵਾਲਮੀਕਿ ਜੀ ਆਸ਼ਰਮ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 27-10-2026

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਰੂਪਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਰਹਿੰਦ ਨਹਿਰ ਦੇ ਕਿਨਾਰੇ ਸਥਿਤ ਮਹਾਂਰਿਸ਼ੀ ਵਾਲਮੀਕਿ ਜੀ ਆਸ਼ਰਮ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਨਮਨ ਕੀਤਾ। ਇਸ ਮੌਕੇ ਆਸ਼ਰਮ ਦੀ ਗੱਦੀਨਸ਼ੀਨ ਤਮੰਨਾ ਮਹੰਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸਮਾਜ ਸੇਵੀ, ਖੇਡ ਪ੍ਰੇਮੀ ਅਤੇ ਜ਼ਿਲ੍ਹਾ ਕਾਂਗਰਸ ਓ.ਬੀ.ਸੀ. ਸੈੱਲ ਦੇ ਪ੍ਰਧਾਨ ਕਮਲ ਚੌਹਾਨ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਪ੍ਰਤਾਪ ਸਿੰਘ ਗਿੱਲ, ਸੀਨੀਅਰ ਕਾਂਗਰਸੀ ਆਗੂ ਸੰਦੀਪ ਪਾਠਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਲਾਲਪੁਰਾ, ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਕਾਜਲਾ, ਭਾਜਪਾ ਆਗੂ ਈਸੂਪਾਲ ਚੌਧਰੀ, ਭਰਤ ਵਾਲੀਆ, ਕੌਂਸਲਰ ਰੇਖਾ ਰਾਣੀ, ਐਡਵੋਕੇਟ ਚਰਨਜੀਤ ਸਿੰਘ ਘਈ, ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਮੁਹੱਲਾ ਚੰਦਰਗੜ੍ਹ ਦੇ ਪ੍ਰਧਾਨ ਜਥੇਦਾਰ ਭਾਗ ਸਿੰਘ, ਪਰਵਿੰਦਰਪਾਲ ਸਿੰਘ ਬਿੰਟਾ, ਤਰਨਜੀਤ ਸਿੰਘ ਤਰਨੀ, ਸਫ਼ਾਈ ਸੇਵਕ ਯੂਨੀਅਨ ਰੋਪੜ ਦੇ ਪ੍ਰਧਾਨ ਅਜੇ ਭੱਟੀ, ਡਾ. ਰਾਜੇਸ਼ ਬੱਗਣ, ਰੋਹਿਤ ਸੁਲਤਾਨ ਅਤੇ ਹਰਮੀਤ ਸਿੰਘ ਮੀਤਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਸ਼ਰਧਾ ਨਾਲ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਯਾਦ ਕੀਤਾ। ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਸ਼ਮੂਲੀਅਤ ਨੇ ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸਮਾਜਿਕ ਸਦਭਾਵਨਾ ਦਾ ਸੁਨੇਹਾ ਦਿੱਤਾ।

ਪਿਛਲੀ ਖ਼ਬਰ ਪਾਕਿਸਤਾਨੀ ਸਿੱਖ ਜਥਾ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ ਅਗਲੀ ਖ਼ਬਰ ਗੁੰਨੋ ਮਾਜਰਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਤੇ ਨਕਦ ਇਨਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।