28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਈਨਿੰਗ ਦੇ ਨਾਂਅ ’ ਤੇ ਪੰਜਾਬ ਦੇ ਸਾਧਨਾਂ ਦੀ ਲੁੱਟ ਦੇ ਦੋਸ਼ , ਮੰਤਰੀ ਤੇ ਵਿਧਾਇਕ ਦੀ ਭੂਮਿਕਾ ਦੀ ਜਾਂਚ ਮੰਗੀ ਅਸ਼ਵਨੀ ਸ਼ਰਮਾ ਨੇ ਨਾਜਾਇਜ਼ ਮਾਈਨਿੰਗ ਮਾਮਲੇ ਦੀ ਸੀ.ਬੀ.ਆਈ. ਤੇ ਈ.ਡੀ. ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹੇ ਵਿਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੀ. ਬੀ.

ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ। 28-10-2026
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹੇ ਵਿਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸ਼ਰਮਾ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੋਸ਼ ਲਾਇਆ ਕਿ ਸਤਲੁਜ ਦਰਿਆ ਅਤੇ ਸਵਾ ਨਦੀ ਦੇ ਕੰਢਿਆਂ ’ਤੇ ਵੱਡੀਆਂ ਮਸ਼ੀਨਾਂ ਨਾਲ ਦਿਨ-ਰਾਤ ਕਥਿਤ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਬੰਧਿਤ ਮੰਤਰੀ ਅਤੇ ਹਲਕਾ ਵਿਧਾਇਕ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਮਾਈਨਿੰਗ ਦੇ ਮੁੱਦੇ ’ਤੇ ਆਵਾਜ਼ ਉਠਾਉਣ ਕਾਰਨ ਕਾਂਗਰਸ ਦੇ ਬਲਾਕ ਪ੍ਰਧਾਨ ਹਿਮਾਂਸ਼ੂ ਟੰਡਨ ਵਿਰੁੱਧ ਕਥਿਤ ਤੌਰ ’ਤੇ ਨਾਜਾਇਜ਼ ਪਰਚਾ ਦਰਜ ਕੀਤਾ ਗਿਆ। ਉਨ੍ਹਾਂ ਮਨਜੀਤ ਸਿੰਘ ਉਰਫ਼ ਕਾਲੂ ਨਾਲ ਵਾਪਰੀ ਘਟਨਾ ਦਾ ਹਵਾਲਾ ਦਿੰਦਿਆਂ ਵੀ ਦੋਸ਼ ਲਾਇਆ ਕਿ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦੀ ਹੈ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਧੱਕਾ ਨਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਾਏ ਗਏ ਦੋਸ਼ਾਂ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਅਤੇ ਸਬੰਧਿਤ ਮੰਤਰੀ ਤੇ ਵਿਧਾਇਕ ਦਾ ਪੱਖ ਪ੍ਰਾਪਤ ਨਹੀਂ ਹੋ ਸਕਿਆ ।
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਟਿੱਬੀ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਭਾਈ ਰਣਬੀਰ ਸਿ... ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਧਾਰਮਿਕ ਮੰਚ ’ ਤੇ ਪੁੱਜੇ ਹਰਜੋਤ ਬੈਂਸ , ਸੰਗਤਾਂ ਨੂੰ ਦਿੱਤੀਆਂ ਵਧਾਈਆਂ ਨੰਗਲ ’ਚ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।