28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਕਲਗੀਧਰ ਟਿੱਬੀ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਭਾਈ ਰਣਬੀਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ (ਟਿੱਬੀ ਸਾਹਿਬ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਮੰਗਲਵਾਰ ਨੂੰ ਬੜੀ ਸ਼ਰਧਾ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸਮਾਗਮ ਦੌਰਾਨ ਕੀਰਤਨ ਕਰ ਰਿਹਾ ਜਥਾ ਅਤੇ ਸਿਰੋਪਾਓ ਭੇਟ ਕਰਨ ਮੌਕੇ ਪ੍ਰਬੰਧਕ। 28-10-2026
ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ (ਟਿੱਬੀ ਸਾਹਿਬ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਮੰਗਲਵਾਰ ਨੂੰ ਬੜੀ ਸ਼ਰਧਾ, ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਸਥਾ ਦੇ ਮੁੱਖ ਸੇਵਾਦਾਰ ਮਨਿੰਦਰਪਾਲ ਸਿੰਘ ਸਾਹਨੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖ ਧਰਮ ਲਈ ਉਨ੍ਹਾਂ ਦੀਆਂ ਮਹਾਨ ਸੇਵਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਸੇਵਾ, ਸਿਮਰਨ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਦਵਿੰਦਰਪਾਲ ਸਿੰਘ ਸੈਣੀ, ਅਮਰਜੀਤ ਸਿੰਘ ਜੱਗੀ, ਮਹਿੰਦਰ ਸਿੰਘ ਉਬਰਾਏ, ਜਤਿੰਦਰ ਸਿੰਘ ਸੇਠੀ, ਗੁਰਨਾਮ ਸਿੰਘ ਧਾਮੀ, ਗੁਰਦਿਆਲ ਸਿੰਘ ਸੈਣੀ, ਹਰਭਜਨ ਸਿੰਘ, ਸੁਖਵਿੰਦਰ ਸਿੰਘ ਫਰੀਦ ਫਾਈਨਾਂਸਰ, ਸੁਖਵਿੰਦਰ ਸਿੰਘ ਬੇਦੀ, ਰਮਨਦੀਪ ਸਿੰਘ, ਜਸਵਿੰਦਰ ਸਿੰਘ, ਭਾਈ ਸ਼ਿਵਮ ਸਿੰਘ, ਭਾਈ ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਬੀਬੀ ਕਮਲੇਸ਼ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਮਨਜੀਤ ਕੌਰ, ਸੁਖਪ੍ਰੀਤ ਕੌਰ, ਪ੍ਰਿੰਸੀਪਲ ਮਲਕੀਤ ਕੌਰ, ਸਤਵੰਤ ਕੌਰ ਸਾਹਨੀ, ਜਸਵਿੰਦਰ ਕੌਰ ਅਤੇ ਰਮਿਤਾ ਸ਼ਰਮਾ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸੰਗਤਾਂ ਲਈ ਸਮੋਸਿਆਂ ਦਾ ਲੰਗਰ ਵਰਤਾਇਆ ਗਿਆ।
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਜੀ ਵਲੋਂ ਰਚਿਤ ਸ੍ਰੀ ਰਾਮਾਇਣ ਤੋਂ ਮਨੁੱਖ ਨੂੰ ਮਿਲਦੀ ਹੈ ਵੱਡੀ ਸੇਧ - ਹਰਜੋਤ ਬੈਂਸ ਅਗਲੀ ਖ਼ਬਰ ਮਾਈਨਿੰਗ ਦੇ ਨਾਂਅ ’ ਤੇ ਪੰਜਾਬ ਦੇ ਸਾਧਨਾਂ ਦੀ ਲੁੱਟ ਦੇ ਦੋਸ਼ , ਮੰਤਰੀ ਤੇ ਵਿਧਾਇਕ ਦੀ ਭੂਮਿਕਾ ਦੀ ਜਾਂਚ ਮੰਗੀ ਅਸ਼ਵਨੀ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।