28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਸਮਾਜਿਕ ਬਰਾਬਰੀ ਦਾ ਸੁਨੇਹਾ ਅਪਣਾਈਏ : ਵਿਸ਼ਵ ਪਾਲ ਰਾਣਾ

ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਵਾਲਮੀਕਿ ਸਤਿਸੰਗ ਸਭਾ ਪੁਰਾਣਾ ਗੁਰਦੁਆਰਾ ਵਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮੱਥਾ ਟੇਕ ਕੇ ਸ਼ੋਭਾ ਯਾਤਰਾ ਵਿਚ ਭਾਗ ਲਿਆ ਉੱਤੇ ਹੀ ਵਿਸ਼ੇਸ਼ ਤੌਰ ’ਤੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ.

ਅਜੀਤ ਡੈਸਕ 28-10-2026
ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਗਵਾਨ ਵਾਲਮੀਕਿ ਸਤਿਸੰਗ ਸਭਾ ਪੁਰਾਣਾ ਗੁਰਦੁਆਰਾ ਵਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮੱਥਾ ਟੇਕ ਕੇ ਸ਼ੋਭਾ ਯਾਤਰਾ ਵਿਚ ਭਾਗ ਲਿਆ ਉੱਤੇ ਹੀ ਵਿਸ਼ੇਸ਼ ਤੌਰ ’ਤੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਸਪੁੱਤਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਵਿਸ਼ਵ ਪਾਲ ਰਾਣਾ ਵਲੋਂ ਸਾਥੀ ਕਾਂਗਰਸੀਆਂ ਸਮੇਤ ਸ਼ਮੂਲੀਅਤ ਕੀ ਤੀ ਗਈ, ਪਹੁੰਚੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਅਹੁਦੇਦਾਰਾਂ ਦਾ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਭਾ ਦੇ ਪ੍ਰਧਾਨ ਰਾਕੇਸ਼ ਚੌਧਰੀ ਦੀ ਅਗਵਾਈ ਹੇਠ ਪ੍ਰਬੰਧਕਾਂ ਨੇ ਸਮੂਹ ਕਾਂਗਰਸੀ ਆਗੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਵਿਸ਼ਵ ਪਾਲ ਸਿੰਘ ਰਾਣਾ ਨੇ ਕਿਹਾ ਕਿ ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਦੀ ਵਿਚਾਰਧਾਰਾ ਸਮਾਜ ਵਿਚ ਬਰਾਬਰੀ, ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ, ਰਾਕੇਸ਼ ਨਈਅਰ, ਕੌਂਸਲਰ ਲਖਵੀਰ ਲੱਕੀ, ਵਿਜੇ ਕੌਂਸਲ, ਦੀਪਕ ਨੰਦਾ, ਤਰਸੇਮ ਲਾਲ ਮੱਟੂ, ਸ਼ਿਵ ਸਿੰਘ ਰੈਣੀ, ਚੰਦਨ ਰਾਣਾ, ਵਿਸ਼ਾਲ ਰੈਹੀ, ਆਸ਼ੂ ਜਿੰਦਬੜੀ ਅਤੇ ਕਾਮਰੇਡ ਬਿਕਰਮ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਬਿਨਾਂ ਇੱਛਾ ਤੋਂ ਕੀਤੇ ਤਪ , ਸੇਵਾ ਸਿਮਰਨ ਕਰਨ ਨਾਲ ਜੀਵ ਨੂੰ ਜੀਵਨ ’ ਚ ਹਰ ਖ਼ੁਸ਼ੀ ਸਹਿਜੇ ਹੀ ਮਿਲੇਗੀ : ਵੇਦਾਂਤ ਅਚਾਰੀਆ... ਅਗਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਜੀ ਵਲੋਂ ਰਚਿਤ ਸ੍ਰੀ ਰਾਮਾਇਣ ਤੋਂ ਮਨੁੱਖ ਨੂੰ ਮਿਲਦੀ ਹੈ ਵੱਡੀ ਸੇਧ - ਹਰਜੋਤ ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।